ਸੰਜੀਵ ਅਰੋੜਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਜੀਵ ਅਰੋੜਾ ਨੂੰ ਵਿਧਾਇਕ ਵਜੋਂ ਚੁਕਾਈ ਸਹੁੰ

ਲੁਧਿਆਣਾ, 28 ਜੂਨ 2025: ਲੁਧਿਆਣਾ ਪੱਛਮੀ ਸੀਟ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਮੈਂਬਰ ਵਜੋਂ ਸਹੁੰ ਚੁਕਾਈ ਹੈ | ਇਸ ਦੌਰਾਨ ਇਸ ਮੌਕੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ,ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅਤੇ ਵਰਕਰ ਮੌਜੂਦ ਸਨ।

ਸੰਜੀਵ ਅਰੋੜਾ ਨੇ ਇਹ ਸੀਟ 10,637 ਵੋਟਾਂ ਦੇ ਫਰਕ ਨਾਲ ਜਿੱਤੀ ਸੀ ਅਤੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਹਰਾਇਆ ਸੀ। ਸੰਜੀਵ ਅਰੋੜਾ ਦਾ ਕੈਬਿਨਟ ਮੰਤਰੀ ਬਣਨਾ ਵੀ ਤੈਅ ਹੈ, ਕਿਉਂਕਿ ਸੀਐਮ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ ਛੇਤੀ ਹੀ ਉਨ੍ਹਾਂ ਨੂੰ ਮੰਤਰੀ ਬਣਾ ਕੇ ਲੁਧਿਆਣਾ ਪੱਛਮੀ ਦੇ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਕਰਨਗੇ।

ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਨੇ ਜਿੱਤ ਤੋਂ ਅਗਲੇ ਦਿਨ ਸੰਜੀਵ ਅਰੋੜਾ ਨੂੰ ਮੰਤਰੀ ਬਣਾਉਣ ਦਾ ਵਾਅਦਾ ਕੀਤਾ ਸੀ। ਜੇਕਰ ਕੇਜਰੀਵਾਲ ਆਪਣਾ ਵਾਅਦਾ ਪੂਰਾ ਕਰਦੇ ਹਨ ਤਾਂ ਪੰਜਾਬ ਵਿੱਚ ਕੈਬਨਿਟ ਵਿੱਚ ਦੋ ਅਰੋੜਾ ਹੋਣਗੇ। ਪੰਜਾਬ ਵਿੱਚ ਅਰੋੜਾ ਭਾਈਚਾਰੇ ਦੀਆਂ ਬਹੁਗਿਣਤੀ ਵੋਟਾਂ ਹਨ। ਸ਼ਹਿਰਾਂ ਵਿੱਚ ਉਨ੍ਹਾਂ ਦਾ ਵਿਸ਼ੇਸ਼ ਪ੍ਰਭਾਵ ਹੈ।

ਅਰੋੜਾ ਦੀ ਜਿੱਤ ਤੋਂ ਬਾਅਦ ਰਾਜ ਸਭਾ ਦੀ ਇੱਕ ਸੀਟ ਵੀ ਖਾਲੀ ਹੋ ਜਾਵੇਗੀ। ਪਹਿਲਾਂ ਕੇਜਰੀਵਾਲ ਦੇ ਰਾਜ ਸਭਾ ਜਾਣ ਦੀ ਚਰਚਾ ਸੀ, ਜਿਸਨੂੰ ਕੇਜਰੀਵਾਲ ਦੇ ਬਿਆਨ ਨਾਲ ਖਤਮ ਕਰ ਦਿੱਤਾ ਗਿਆ ਹੈ। ਹੁਣ ਰਾਜ ਸਭਾ ਲਈ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਦਾ ਨਾਮ ਸਿਖਰ ‘ਤੇ ਹੈ, ਪਰ ਅੰਤਿਮ ਫੈਸਲਾ ਪਾਰਟੀ ਦੀ ਰਾਜਨੀਤਿਕ ਮਾਮਲਿਆਂ ਦੀ ਕਮੇਟੀ ਕਰੇਗੀ।

Read More: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਜਿੱਤੀ ਲੁਧਿਆਣਾ ਪੱਛਮੀ ਜ਼ਿਮਨੀ ਚੋਣ

Scroll to Top