July 7, 2024 6:40 pm
Kultar Singh Sandhwan

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ

ਚੰਡੀਗ੍ਹੜ 13 ਮਈ 2022: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਵਲੋਂ ਬੀਤੀ ਦਿਨ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ (President Ram Nath Kovind) ਨਾਲ ਮੁਲਾਕਾਤ ਕੀਤੀ। ਜਿਕਰਯੋਗ ਹੈ ਕਿ ਕੁਲਤਾਰ ਸਿੰਘ ਸੰਧਵਾਂ ਦਾ ਸਪੀਕਰ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਰਾਸ਼ਟਰਪਤੀ ਨੂੰ ਪਹਿਲੀ ਮੁਲਾਕਾਤ ਹੈ |

ਇਸ ਮੁਲਾਕਾਤ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ। ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ ‘ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।