ਚੰਡੀਗੜ੍ਹ, 14 ਮਾਰਚ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ ਦੀ ਮਾਤਾ ਸ੍ਰੀਮਤੀ ਪ੍ਰੇਮ ਕੌਰ ਕਲਿਆਣ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਉਂਦਿਆਂ ਦਿਲੋਂ ਸੰਵੇਦਨਾ ਵਿਅਕਤ ਕੀਤੀ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਵੁਕ ਸ਼ਰਧਾਂਜਲੀ ਦਿੰਦਿਆਂ ਇੱਕ ਵਿਅਕਤੀ ਦੇ ਜੀਵਨ ਅਤੇ ਕਰੀਅਰ ਨੂੰ ਆਕਾਰ ਦੇਣ ‘ਚ ਮਾਂ ਦੀ ਅਹਿਮ ਭੂਮਿਕਾ ‘ਤੇ ਚਾਨਣਾ ਪਾਇਆ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਾਂ ਦਾ ਨਿੱਘਾ ਪਿਆਰ ਅਤੇ ਸਮਰਥਨ ਉਹ ਕਰਜ਼ ਹਨ ਜਿਨ੍ਹਾਂ ਨੂੰ ਅਸੀਂ ਕਦੇ ਵੀ ਚੁਕਾ ਨਹੀਂ ਸਕਦੇ। ਉਨ੍ਹਾਂ ਨੇ ਕਿਹਾ ਕਿ ਅਸੀਂ ਜ਼ਿੰਦਗੀ ‘ਚ ਜੋ ਵੀ ਉਚਾਈਆਂ ਹਾਸਲ ਕਰਦੇ ਹਾਂ, ਉਹ ਸਾਡੇ ਮਾਪਿਆਂ ਦੇ ਆਦਰਸ਼ਾਂ ਅਤੇ ਅਸ਼ੀਰਵਾਦਾਂ ਦਾ ਪ੍ਰਤੱਖ ਪ੍ਰਮਾਣ ਹਨ।
Read More: ਅਨਿਲ ਵਿਜ ਨੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਮਾਤਾ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟਾਇਆ




