ਚੰਡੀਗੜ੍ਹ, 03 ਨਵੰਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ਸਮੇਤ ਭਾਰਤੀ ਟੀਮ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਕੌਰ ਦੀ ਕਪਤਾਨੀ ਹੇਠ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਵਨਡੇ ਵਰਲਡ ਕੱਪ ਜਿੱਤ ਇਤਿਹਾਸ ਰਚਿਆ ਹੈ |
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਨੇ ਆਪਣੀ ਲਗਨ, ਮਿਹਨਤ ਅਤੇ ਜਜ਼ਬੇ ਨਾਲ ਨਾ ਸਿਰਫ਼ ਪੰਜਾਬ ਦਾ, ਸਗੋਂ ਸਾਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਹਰਮਨਪ੍ਰੀਤ ਨੇ ਸਾਬਤ ਕੀਤਾ ਹੈ ਕਿ ਜੇਕਰ ਇਰਾਦੇ ਪੱਕੇ ਹੋਣ ਤਾਂ ਧੀਆਂ ਕਿਸੇ ਵੀ ਖੇਤਰ ‘ਚ ਪੁੱਤਰਾਂ ਤੋਂ ਘੱਟ ਨਹੀਂ।
ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਹਰਮਨਪ੍ਰੀਤ ਕੌਰ ਖੇਡ ਜਗਤ ‘ਚ ਨਵਾਂ ਇਤਿਹਾਸ ਰਚ ਕੇ ਹਰ ਇਕ ਮਾਂ-ਪਿਉ ਦੀਆਂ ਧੀਆਂ ਲਈ ਪ੍ਰੇਰਣਾ ਬਣੀ ਹੈ। ਇਹ ਜਿੱਤ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਪ੍ਰਤੀਕ ਹੈ ਅਤੇ ਖੇਡਾਂ ‘ਚ ਨਵੇਂ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੈ |
Read More: CM ਨਾਇਬ ਸਿੰਘ ਸੈਣੀ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀ ਵਧਾਈ




