ਚੰਡੀਗੜ੍ਹ, 06 ਅਗਸਤ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦੇ ਦੇਹਾਂਤ ‘ਤੇ ਡੂੰਘੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਸਮਰਥਨ ‘ਚ ਦ੍ਰਿੜਤਾ ਨਾਲ ਖੜ੍ਹੇ ਰਹਿਣ ਅਤੇ ਆਪਣੀ ਆਵਾਜ਼ ਬੁਲੰਦ ਕਰਨ ਵਾਲੇ ਸੱਤਿਆਪਾਲ ਮਲਿਕ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹਿਣਗੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਅਤੇ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਦੁਖੀ ਪਰਿਵਾਰ ਨੂੰ ਇਸ ਦੁੱਖ ਦੀ ਘੜੀ ‘ਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦੀ ਹਿੰਮਤ ਦੇਣ।
Read More: ਸੰਸਦ ‘ਚ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨੂੰ ਦਿੱਤੀ ਸ਼ਰਧਾਂਜਲੀ, ਉੱਤਰਾਖੰਡ ‘ਚ ਕੁਦਰਤੀ ਆਫ਼ਤ ਦਾ ਹੋਇਆ ਜ਼ਿਕਰ