ਚੰਡੀਗੜ੍ਹ, 08 ਅਕਤੂਬਰ 2025: ਅੱਜ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ | ਰਾਜਵੀਰ ਜਵੰਦਾ ਕਈਂ ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ਼ ਸਨ | ਇਸ ਦੁਖਦਾਈ ਸਮੇਂ ‘ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗਾਇਕ ਰਾਜਵੀਰ ਜਵੰਦਾ ਦੇ ਬੇਵਕਤੀ ਦੇਹਾਂਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਸਾਰੇ ਪੰਜਾਬੀਆਂ ਦੇ ਦਿਲ-ਅਜ਼ੀਜ਼ ਗਾਇਕ ਸਨ। ਰਾਜਵੀਰ ਹਮੇਸ਼ਾ ਆਪਣੇ ਸੁਰੀਲੇ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਵਸਦੇ ਰਹਿਣਗੇ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਨੇ ਪ੍ਰਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਦੀ ਵਿਛੜੀ ਆਤਮਾ ਨੂੰ ਆਪਣੇ ਚਰਨਾਂ ‘ਚ ਥਾਂ ਦੇਵੇ ਅਤੇ ਪਰਿਵਾਰਕ ਮੈਂਬਰਾਂ ਤੇ ਪ੍ਰਸ਼ੰਸ਼ਕਾਂ ਨੂੰ ਇਸ ਔਖੀ ਘੜੀ ਨੂੰ ਸਹਿਣ ਦਾ ਬਲ ਬਖ਼ਸ਼ੇ।
Read More: ਸਪੀਕਰ ਕੁਲਤਾਰ ਸੰਧਵਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀਆਂ ਵਧਾਈਆਂ