ਫਰੀਦਕੋਟ, 04 ਜੁਲਾਈ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਲੋਕ ਮਿਲਣੀ ਪ੍ਰੋਗਰਾਮ ਤਹਿਤ ਫਰੀਦਕੋਟ ਦੇ ਪਿੰਡ ਸੰਧਵਾਂ ‘ਚ ਸ਼ੁੱਕਰਵਾਰ ਨੂੰ ਆਪਣੇ ਨਿਵਾਸ ਸਥਾਨ ‘ਤੇ ਖੁੱਲ੍ਹਾ ਦਰਬਾਰ ਲਗਾਇਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ । ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਨਾਲ-ਨਾਲ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਮੌਜੂਦ ਸਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਪ੍ਰੋਗਰਾਮ ‘ਚ ਜ਼ਿਲ੍ਹਾ ਖੇਤਰ ਦੇ ਲੋਕਾਂ ਨੇ ਵਿਧਾਨ ਸਭਾ ਸਪੀਕਰ ਨੂੰ ਆਪਣੀਆਂ ਨਿੱਜੀ ਸਮੱਸਿਆਵਾਂ ਦੇ ਨਾਲ-ਨਾਲ ਆਪਣੇ ਪਿੰਡਾਂ ਅਤੇ ਮੁਹੱਲਿਆਂ ਦੇ ਸਾਂਝੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ।
ਇਸ ਮੌਕੇ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਉਹ ਹਫ਼ਤੇ ‘ਚ ਤਿੰਨ ਦਿਨ ਆਪਣੇ ਵਿਧਾਨ ਸਭਾ ਹਲਕਾ ਕੋਟਕਪੂਰਾ ‘ਚ ਰਹਿੰਦੇ ਹਨ ਅਤੇ ਵੱਧ ਤੋਂ ਵੱਧ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਸ ਲੜੀ ਤਹਿਤ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਪ੍ਰੋਗਰਾਮ ‘ਚ ਬੁਲਾਇਆ ਗਿਆ ਹੈ। ਵੱਡੀ ਗਿਣਤੀ ‘ਚ ਲੋਕ ਪਹੁੰਚੇ ਹਨ ਅਤੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਰਹੇ ਹਨ।
ਇਸ ਮੌਕੇ ਸਪੀਕਰ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਲਾਕੇ ਦੇ ਵੱਖ-ਵੱਖ ਪਿੰਡਾਂ ਅਤੇ ਮੁਹੱਲਿਆਂ ‘ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਇੱਕ ਮੀਟਿੰਗ ‘ਚ ਵੀ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ।
Read More: ਡਾ. ਕਸ਼ਮੀਰ ਸਿੰਘ ਸੋਹਲ ਮਿਹਨਤੀ, ਸਮਰਪਿਤ ਤੇ ਮੱਦਦਗਾਰ ਸਖ਼ਸ਼ੀਅਤ ਸਨ: ਸਪੀਕਰ ਕੁਲਤਾਰ ਸਿੰਘ ਸੰਧਵਾਂ