Kultar Singh Sandhwan

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਸਕੂਲਾਂ ‘ਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਚੰਡੀਗੜ੍ਹ/ਕੋਟਕਪੂਰਾ, 11 ਅਪ੍ਰੈਲ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਕੋਟਕਪੂਰਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਵਿਦਿਅਕ ਢਾਂਚੇ ਨੂੰ ਹੋਰ ਮਜ਼ਬੂਤ ​​ਕਰਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਸ਼ੁਰੂ ਕੀਤੀ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੁਹਿੰਮ ਤਹਿਤ ਸਰਕਾਰੀ ਸਕੂਲਾਂ ‘ਚ ਪਿਛਲੇ 3 ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਤੇ ਸਿਹਤ ਖੇਤਰਾਂ ਦਾ ਵਿਕਾਸ ਅਤੇ ਉਨ੍ਹਾਂ ਨੂੰ ਜੰਗੀ ਪੱਧਰ ‘ਤੇ ਵਿਕਸਤ ਕਰਨਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਜਟ ਦਾ ਵੱਡਾ ਹਿੱਸਾ ਸਿਹਤ ਤੇ ਸਿੱਖਿਆ ਖੇਤਰਾਂ ‘ਤੇ ਖ਼ਰਚ ਕੀਤਾ ਜਾ ਰਿਹਾ ਹੈ।

ਸੰਧਵਾਂ (Kultar Singh Sandhwan) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਸਰਵਪੱਖੀ ਤਰੱਕੀ ਲਈ ਕਈ ਵਿਕਾਸ ਪ੍ਰੋਜੈਕਟ ਜੰਗੀ ਪੱਧਰ ‘ਤੇ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰਾਂ ਦਾ ਵਿਕਾਸ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਬਜਟ ਦਾ ਵੱਡਾ ਹਿੱਸਾ ਇਨ੍ਹਾਂ ਖੇਤਰਾਂ ਨੂੰ ਜੰਗੀ ਪੱਧਰ ‘ਤੇ ਅਪਗ੍ਰੇਡ ਕਰਨ ਲਈ ਖਰਚ ਕੀਤਾ ਜਾ ਰਿਹਾ ਹੈ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਡਾ. ਚੰਦਾ ਸਿੰਘ ਮਰਵਾਹ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼ ਵਿਖੇ 1.79 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਤੇਗ ਬਹਾਦਰ ਨਗਰ ਕੋਟਕਪੂਰਾ ਵਿਖੇ 7.84 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਵਾਰਡ ਨੰ: 3 ਕੋਟਕਪੂਰਾ ਵਿਖੇ 3.64 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਅਮਨ ਨਗਰ ਕੋਟਕਪੂਰਾ ਵਿਖੇ 9.5 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਕੋਟਕਪੂਰਾ ਪਿੰਡ ਚਿਬੀਆ ਵਿਖੇ 4.49 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ, ਕੁੱਲ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਗਏ ਹਨ ਅਤੇ ਇਹ ਪ੍ਰਕਿਰਿਆ ਭਵਿੱਖ ਵਿੱਚ ਵੀ ਜਾਰੀ ਰਹੇਗੀ।

Read More: ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਦੇ ਸਕੂਲ ‘ਚ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ

Scroll to Top