Kultar Singh Sandhwan

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਜਨਮ ਦਿਵਸ ‘ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ

ਚੰਡੀਗੜ੍ਹ 2 ਅਕਤੂਬਰ, 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ਵਿੱਚ, ਸਪੀਕਰ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਦੁਆਰਾ ਦਿਖਾਏ ਗਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਮਹਾਤਮਾ ਗਾਂਧੀ ਨੂੰ ਇੱਕ ਮਹਾਨ ਸ਼ਖਸੀਅਤ ਦੱਸਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਕਾਰਨ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਅੰਦੋਲਨਾਂ ਨੇ ਬ੍ਰਿਟਿਸ਼ ਬਸਤੀਵਾਦੀ ਸ਼ਾਸਨ ਦੀਆਂ ਨੀਂਹਾਂ ਹਿਲਾ ਦਿੱਤੀਆਂ।ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਸਿੱਖਿਆਵਾਂ ਅਤੇ ਦਰਸ਼ਨ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।

Read More: ਪੰਜਾਬ ਸਰਕਾਰ ਦੇ ਦਫ਼ਤਰਾਂ ‘ਚ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ: CM ਭਗਵੰਤ ਮਾਨ

ਵਿਦੇਸ਼

Scroll to Top