ਕੁਲਤਾਰ ਸਿੰਘ ਸੰਧਵਾਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ਰਧਾਂਜਲੀ ਭੇਟ

ਪੰਜਾਬ, 02 ਅਕਤੂਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਦਿਲੋਂ ਸ਼ਰਧਾਂਜਲੀ ਭੇਟ ਕੀਤੀ। ਆਪਣੇ ਸੰਦੇਸ਼ ‘ਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਦੇ ਲੋਕਾਂ ਨੂੰ ਮਹਾਤਮਾ ਗਾਂਧੀ ਦੁਆਰਾ ਦਿਖਾਏ ਗਏ ਸੱਚ, ਅਹਿੰਸਾ ਅਤੇ ਆਪਸੀ ਸਦਭਾਵਨਾ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।

ਮਹਾਤਮਾ ਗਾਂਧੀ ਨੂੰ ਇੱਕ ਮਹਾਨ ਸ਼ਖਸੀਅਤ ਦੱਸਦਿਆਂ, ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਕਾਰਨ ਹੀ ਭਾਰਤ ਨੂੰ ਆਜ਼ਾਦੀ ਮਿਲੀ ਅਤੇ ਉਨ੍ਹਾਂ ਦੇ ਵੱਖ-ਵੱਖ ਅੰਦੋਲਨਾਂ ਨੇ ਬ੍ਰਿਟਿਸ਼ ਬਸਤੀਵਾਦੀ ਸ਼ਾਸਨ ਦੀਆਂ ਨੀਂਹਾਂ ਹਿਲਾ ਦਿੱਤੀਆਂ।

ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਹਾਤਮਾ ਗਾਂਧੀ ਦੁਆਰਾ ਕੀਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਗਾਂਧੀ ਜੀ ਦੇ ਜੀਵਨ, ਸਿੱਖਿਆਵਾਂ ਅਤੇ ਦਰਸ਼ਨ ਤੋਂ ਪ੍ਰੇਰਨਾ ਲੈਂਦੀਆਂ ਰਹਿਣਗੀਆਂ।

Read More: ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਵਿਦੇਸ਼

Scroll to Top