ਸ੍ਰੀ ਹਰਿਮੰਦਰ ਸਾਹਿਬ

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਦੀ ਕੀਤੀ ਸਖ਼ਤ ਨਿੰਦਾ

ਚੰਡੀਗੜ੍ਹ, 16 ਜੁਲਾਈ, 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਰਿਮੰਦਰ ਸਾਹਿਬ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਅਪਰਾਧੀ ਤੱਤ ਕਦੇ ਵੀ ਆਪਣੇ ਨਾਪਾਕ ਮਨਸੂਬਿਆਂ ‘ਚ ਸਫਲ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਸ਼ਰਾਰਤੀ ਤੱਤ ਪੰਜਾਬ ‘ਚ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦੇ ਹਨ ਅਤੇ ਲੋਕਾਂ ‘ਚ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੇ ਹਨ।

ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਿਸੇ ਤੋਂ ਵੀ ਡਰਨ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਪੰਜਾਬ ਸਰਕਾਰ ਨੇ ਅਜਿਹੇ ਸ਼ਰਾਰਤੀ ਤੱਤਾਂ ਪ੍ਰਤੀ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਹੈ ਅਤੇ ਛੇਤੀ ਹੀ ਅਜਿਹੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਅੱ.ਤ.ਵਾ.ਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਅਜਿਹੇ ਤੱਤਾਂ ਨੂੰ ਉਨ੍ਹਾਂ ਦੇ ਘਿਨਾਉਣੇ ਕੰਮਾਂ ਲਈ ਮੁਆਫ਼ ਨਹੀਂ ਕੀਤਾ ਜਾਵੇਗਾ।

Read More: ਸ੍ਰੀ ਹਰਿਮੰਦਰ ਸਾਹਿਬ ਨੂੰ ਲਗਾਤਾਰ ਤੀਜੇ ਦਿਨ ਮਿਲੀ ਬੰ.ਬ ਨਾਲ ਉਡਾਉਣ ਦੀ ਧਮਕੀ

Scroll to Top