Kultar Singh Sandhwan

ਮੰਡੀਆਂ ‘ਚ ਪਹੁੰਚੇ ਸਪੀਕਰ ਕੁਲਤਾਰ ਸਿੰਘ ਸੰਧਵਾ, ਕਿਸਾਨਾਂ ਤੇ ਮਜ਼ਦੂਰਾਂ ਨਾਲ ਕੀਤੀ ਗੱਲਬਾਤ

ਚੰਡੀਗੜ੍ਹ, 28 ਅਕਤੂਬਰ 2024: ਪੰਜਾਬ ਸਰਕਾਰ ਮੁਤਾਬਕ ਪੰਜਾਬ ‘ਚ ਝੋਨੇ ਦੀ ਲਿਫਟਿੰਗ ਲਗਾਤਾਰ ਜ਼ੋਰਾਂ-ਸ਼ੋਰਾਂ ਦੇ ਨਾਲ ਹੋ ਰਹੀ ਹੈ। ਇਸ ਸਮੇ ਲਿਫਟਿੰਗ ਦਾ ਅੰਕੜਾ 4 ਲੱਖ ਮੀਟਰਕ ਟਨ ਨੂੰ ਪਾਰ ਕਰ ਗਿਆ ਹੈ। ਇਸੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ (Speaker Kultar Singh Sandhwan) ਨੇ ਬੀਤੇ ਦਿਨ ਕੋਟਕਪੂਰਾ, ਢੀਮਾਂਵਾਲੀ, ਫਿੱਡੇ ਕਲਾਂ, ਖਾਰਾ ਅਤੇ ਪੱਕਾ ਪਿੰਡਾਂ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ ਹੈ |

ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮੰਡੀਆਂ ‘ਚ ਚਾਲੂ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ ਹੈ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਹੈ। ਇਸਦੇ ਨਾਲ ਹੀ ਕੁਲਤਾਰ ਸਿੰਘ ਸੰਧਵਾ ਨੇ ਡੀ.ਐਫ.ਐਸ.ਸੀ. ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਵੀ ਅਹਿਮ ਬੈਠਕ ਕੀਤੀ।

ਇਸ ਬੈਠਕ ਦੌਰਾਨ ਸਪੀਕਰ ਸੰਧਵਾ (Speaker Kultar Singh Sandhwan) ਨੂੰ ਜਾਣਕਾਰੀ ਦਿੱਤੀ ਹੈ ਕਿ ਕੋਟਕਪੂਰਾ ਮੰਡੀ ‘ਚ 16.62 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ‘ਚੋਂ 13.60 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 6.94 ਲੱਖ ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

ਇਸਦੇ ਨਾਲ ਹੀ ਜ਼ਿਲ੍ਹੇ ਦੀਆਂ 68 ਮੰਡੀਆਂ ਅਤੇ 20 ਆਰਜ਼ੀ ਖਰੀਦ ਕੇਂਦਰਾਂ ਦੇ ਖਰੀਦ ਅੰਕੜਿਆਂ ਮੁਤਾਬਕ ਪਨਗ੍ਰੇਨ ਨੇ 66977 ਮੀਟਰਿਕ ਟਨ, ਮਾਰਕਫੈੱਡ ਨੇ 45215.3 ਮੀਟਰਿਕ ਟਨ, ਪਨਸਪ ਨੇ 48461 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 22092 ਮੀਟਰਿਕ ਟਨ ਅਤੇ ਨਿੱਜੀ ਏਜੰਸੀਆਂ ਵੱਲੋਂ 4.1 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਝੋਨਾ ਖਰੀਦਿਆ ਗਿਆ ਹੈ। ਇਸ ਤੋਂ ਇਲਾਵਾ ਖਰੀਦੇ ਗਏ ਕੁੱਲ ਝੋਨੇ ‘ਚੋਂ 134635 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।

ਇਸ ਮੌਕੇ ਕੁਲਤਾਰ ਸਿੰਘ ਸੰਧਵਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ, ਮਿੱਲ ਮਾਲਕਾਂ ਅਤੇ ਮਜ਼ਦੂਰਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖਰੀਦ ਸੀਜ਼ਨ ਨੂੰ ਸਫਲਤਾਪੂਰਵਕ ਅਤੇ ਨਿਰਵਿਘਨ ਨੇਪਰੇ ਚਾੜ੍ਹਿਆ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਤੋਂ ਪਹਿਲਾਂ ਹੀ ਕਿਹਾ ਸੀ ਕਿ ਦੀਵਾਲੀ ਮੌਕੇ ਕਿਸਾਨਾਂ ਨੂੰ ਮੰਡੀਆਂ ‘ਚ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਉਹਨਾਂ ਇਹ ਵੀ ਕਿਹਾ ਸੀ ਕਿ ਤੁਸੀਂ ਦੀਵਾਲੀ ਆਪਣੇ ਘਰ ਅਰਾਮ ਨਾਲ ਆਪਣੇ ਪਰਿਵਾਰ ਨਾਲ ਮਨਾ ਸਕੋਗੇ |

Scroll to Top