ਅੰਬੇਡਕਰ ਜਯੰਤੀ ‘ਤੇ ਸਪੀਕਰ ਸੰਧਵਾਂ ਪਹੁੰਚੇ ਫਰੀਦਕੋਟ, ਲੋਕਾਂ ਨੇ ਸੰਵਿਧਾਨ ਬਾਰੇ ਸੁਣਿਆ ਹੈ ਪਰ ਇਸਨੂੰ ਕਦੇ ਨਹੀਂ ਪੜ੍ਹਿਆ

14 ਅਪ੍ਰੈਲ 2025: ਪੰਜਾਬ ਦੇ ਫਰੀਦਕੋਟ (faridkot) ਜ਼ਿਲ੍ਹਾ ਪ੍ਰਸ਼ਾਸਨ ਦੇ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ (dr. bhim rao ambedkar) ਦੇ 134ਵੇਂ ਜਨਮ ਦਿਵਸ ਦੇ ਮੌਕੇ ‘ਤੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਸਿੱਖਿਆ ਕਾਲਜ ਵਿਖੇ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ।

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਏ ਇਸ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ (kultar singh Sandhwan) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਵਿੱਚ ਸ਼ਾਮਲ ਮਹਿਮਾਨਾਂ ਅਤੇ ਬੁਲਾਰਿਆਂ ਨੇ ਡਾ. ਅੰਬੇਡਕਰ ਦੇ ਜੀਵਨ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਆਪਣੇ ਭਾਸ਼ਣ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ (kultar singh Sandhwan)  ਨੇ ਕਿਹਾ ਕਿ ਹਰੇਕ ਵਿਦਿਅਕ ਸੰਸਥਾ ਕੋਲ ਸਾਡੇ ਦੇਸ਼ ਦੇ ਸੰਵਿਧਾਨ ਦੀ ਇੱਕ ਕਾਪੀ ਹੋਣੀ ਚਾਹੀਦੀ ਹੈ, ਕਿਉਂਕਿ ਜ਼ਿਆਦਾਤਰ ਲੋਕਾਂ ਨੇ ਸੰਵਿਧਾਨ ਬਾਰੇ ਸੁਣਿਆ ਹੈ ਪਰ ਇਸਨੂੰ ਕਦੇ ਨਹੀਂ ਪੜ੍ਹਿਆ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਦੱਬੇ-ਕੁਚਲੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਦਿਵਾਏ ਅਤੇ ਜਾਤੀ ਭੇਦਭਾਵ ਨੂੰ ਖਤਮ ਕੀਤਾ।

ਅਨੁਸੂਚਿਤ ਜਾਤੀ ਸਕਾਲਰਸ਼ਿਪ ਦੀ ਮੁੜ ਸ਼ੁਰੂਆਤ

ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਅਨੁਸੂਚਿਤ ਜਾਤੀ ਦੇ ਬੱਚਿਆਂ ਨੂੰ ਦਿੱਤੀ ਜਾਂਦੀ ਸਕਾਲਰਸ਼ਿਪ ਮੁੜ ਸ਼ੁਰੂ ਕੀਤੀ ਹੈ ਅਤੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਦੀਆਂ ਤਸਵੀਰਾਂ ਲਗਾ ਕੇ ਉਨ੍ਹਾਂ ਦਾ ਸਨਮਾਨ ਕੀਤਾ ਹੈ।

Read More: ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਸਕੂਲਾਂ ‘ਚ 2.10 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

Scroll to Top