Haryana health services

ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨ ‘ਤੇ ਵਿਸ਼ੇਸ਼ ਧਿਆਨ: ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼

ਹਰਿਆਣਾ, 01 ਮਈ 2026: ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਅੱਜ ਪ੍ਰਾਇਮਰੀ ਸਿਹਤ ਕੇਂਦਰ ਘੋਸ਼ ਦਾ ਦੌਰਾ ਕੀਤਾ ਅਤੇ ਸਿਹਤ ਸੰਭਾਲ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਡਾਕਟਰੀ ਸਹੂਲਤਾਂ, ਦਵਾਈਆਂ ਦੀ ਉਪਲਬਧਤਾ, ਪੀ.ਐਚ.ਸੀ. ‘ਚ ਸਫਾਈ ਅਤੇ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਗੁਣਵੱਤਾ ਦਾ ਵੀ ਨਿਰੀਖਣ ਕੀਤਾ। ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਉਨ੍ਹਾਂ ਦੀ ਪਤਨੀ ਮਿੱਤਰਾ ਘੋਸ਼ ਨੇ ਪੀ.ਐਚ.ਸੀ. ਪਰਿਸਰ ‘ਚ ਇੱਕ ਰੁੱਖ ਲਗਾਇਆ।

ਰਾਜਪਾਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਪ੍ਰਾਇਮਰੀ ਸਿਹਤ ਕੇਂਦਰ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਬਿਹਤਰ ਸਹੂਲਤਾਂ ਅਤੇ ਸਮੇਂ ਸਿਰ ਇਲਾਜ ਮਿਲੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ‘ਚ ਸਿਹਤ ਸੇਵਾਵਾਂ ਨੂੰ ਮਜ਼ਬੂਤ ​​ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਸਬੰਧ ਵਿੱਚ ਕੋਈ ਵੀ ਲਾਪਰਵਾਹੀ ਨਹੀਂ ਕੀਤੀ ਜਾਣੀ ਚਾਹੀਦੀ।

ਅਸੀਮ ਕੁਮਾਰ ਘੋਸ਼ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਹਸਪਤਾਲਾਂ ਵਿੱਚ ਜ਼ਰੂਰੀ ਦਵਾਈਆਂ ਦੀ ਢੁਕਵੀਂ ਉਪਲਬੱਧਤਾ ਨੂੰ ਯਕੀਨੀ ਬਣਾਉਣ ਅਤੇ ਮੈਡੀਕਲ ਸਟਾਫ ਆਪਣੀ ਡਿਊਟੀ ਪੂਰੀ ਸੰਵੇਦਨਸ਼ੀਲਤਾ ਅਤੇ ਸਮਰਪਣ ਨਾਲ ਨਿਭਾਏ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੁਵਿਧਾ ‘ਚ ਸਾਫ਼-ਸਫ਼ਾਈ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਿਆ ਜਾਵੇ।

ਰਾਜਪਾਲ ਨੇ ਪੀਐਚਸੀ ਵਿਖੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਨਤਾ ਨੂੰ ਮਿਆਰੀ ਸਿਹਤ ਸੰਭਾਲ ਪ੍ਰਦਾਨ ਕਰਨਾ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ, ਅਤੇ ਇਸ ਸਬੰਧ ;ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਣੀ ਚਾਹੀਦੀ। ਦੌਰੇ ਦੌਰਾਨ, ਉਨ੍ਹਾਂ ਪੀਐਚਸੀ ਵਿਖੇ ਪੀਣ ਵਾਲੇ ਪਾਣੀ, ਸਫਾਈ ਅਤੇ ਹੋਰ ਸਹੂਲਤਾਂ ਦਾ ਨਿਰੀਖਣ ਕੀਤਾ।

Read More: ਹਰਿਆਣਾ ਸਰਕਾਰ ਵੱਲੋਂ ਰੋਹਤਕ ਦੇ ਮੁਅੱਤਲ DIPRO ਸੰਜੀਵ ਸੈਣੀ ਦੀ ਮੁੜ ਬਹਾਲੀ

ਵਿਦੇਸ਼

Scroll to Top