July 4, 2024 9:31 pm
MLA

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਸੈਸ਼ਨ ‘ਚ ਹੰਗਾਮਾ ਹੋਣ ਦੀ ਸੰਭਾਵਨਾ

ਚੰਡੀਗੜ੍ਹ 27 ਸਤੰਬਰ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਅੱਜ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ । ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੇ ਜਵਾਬ ‘ਚ ‘ਆਪ’ ਸਰਕਾਰ ਨੇ ਸੈਸ਼ਨ ਦੇ ਏਜੰਡੇ ‘ਚ ਜੀ.ਐੱਸ.ਟੀ., ਬਿਜਲੀ ਅਤੇ ਪਰਾਲੀ ਦੇ ਮੁੱਦਿਆਂ ਨੂੰ ਰੱਖਿਆ ਹੈ| ਪਰ ਇਸ ਇਕ ਵਿਚਕਾਰ ਇਹ ਖਦਸ਼ਾ ਵੀ ਜਤਾਇਆ ਜਾ ਰਿਹਾ ਹੈ ਕਿ ‘ਆਪ’ ਸਰਕਾਰ ਭਰੋਸੇ ਦਾ ਮਤਾ ਲਿਆ ਸਕਦੀ ਹੈ। ਇਸ ਕਾਰਨ ਸੈਸ਼ਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ।

ਜਿਕਰਯੋਗ ਹੈ ਕਿ ‘ਆਪ’ ਸਰਕਾਰ ਨੇ 22 ਸਤੰਬਰ ਨੂੰ ਵਿਸ਼ੇਸ਼ ਇਜਲਾਸ ਬੁਲਾ ਕੇ ਭਰੋਸੇ ਦਾ ਮਤਾ ਸਾਬਤ ਕਰਨ ਦੀਆਂ ਤਿਆਰੀਆਂ ਕੀਤੀਆਂ ਸਨ, ਪਰ 92 ਵਿਧਾਇਕ ਹੋਣ ਦੇ ਬਾਵਜੂਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਇਸ ਨੂੰ ਗੈਰ-ਸੰਵਿਧਾਨਕ ਦੱਸਦਿਆਂ ਸੈਸ਼ਨ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ |