ਪੰਜਾਬ ਵਿਧਾਨ ਸਭਾ ਸੈਸ਼ਨ

10-11 ਜੁਲਾਈ ਨੂੰ ਹੋ ਸਕਦਾ ਹੈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ

ਬਰਮਿੰਘਮ, 05 ਜੁਲਾਈ 2025: ਪੰਜਾਬ ਸਰਕਾਰ 10 ਅਤੇ 11 ਜੁਲਾਈ 2025 ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਬੁਲਾ ਸਕਦੀ ਹੈ। ਚਰਚਾ ਹੈ ਕਿ ਪੰਜਾਬ ਸਰਕਾਰ ਇਸ ਸੈਸ਼ਨ ਲਈ ਸੋਮਵਾਰ, 7 ਜੁਲਾਈ 2025 ਨੂੰ ਇੱਕ ਮਹੱਤਵਪੂਰਨ ਕੈਬਨਿਟ ਬੈਠਕ ਹੋਵੇਗੀ। ਜਿਸ ਵਿੱਚ ਨਸ਼ਾ ਤਸਕਰੀ ਸਬੰਧੀ ਸਖ਼ਤ ਫੈਸਲੇ ਲਏ ਜਾ ਸਕਦੇ ਹਨ। ਇਸ ਦੇ ਨਾਲ ਹੀ ਸਤਲੁਜ ਯਮੁਨਾ ਲਿੰਕ ਨਹਿਰ (SYL) ਸਬੰਧੀ ਰਣਨੀਤੀ ਤਿਆਰ ਕਰਨ ‘ਤੇ ਚਰਚਾ ਹੋ ਸਕਦੀ ਹੈ।

ਖਬਰਾਂ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਕੈਬਨਿਟ ਬੈਠਕ ਸੱਦ ਸਕਦੇ ਹਨ ਗਈ ਹੈ। ਇਹ ਮੁੱਖ ਮੰਤਰੀ ਦੇ ਨਿਵਾਸ ‘ਤੇ ਹੋ ਸਕਦੀ ਹੈ। ਪਰ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਬੈਠਕ ‘ਚ ਨਸ਼ਿਆਂ ਦਾ ਮੁੱਦਾ ਮਹੱਤਵਪੂਰਨ ਹੋਣ ਵਾਲਾ ਹੈ। ਇਸ ਤੋਂ ਇਲਾਵਾ, SYL ‘ਤੇ ਚਰਚਾ ਕੀਤੀ ਜਾਵੇਗੀ, ਕਿਉਂਕਿ 9 ਜੁਲਾਈ ਨੂੰ ਹੀ ਕੇਂਦਰ ਵੱਲੋਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਇਸ ਮੁੱਦੇ ‘ਤੇ ਗੱਲਬਾਤ ਲਈ ਬੁਲਾਇਆ ਗਿਆ ਹੈ।

Read More: Punjab Budget Session: ਪੰਜਾਬ ਦੇ ਰਾਜਪਾਲ ਨੇ 21 ਮਾਰਚ ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ

Scroll to Top