ਚੰਡੀਗੜ੍ਹ, 18 ਸਤੰਬਰ 2023: ਸੰਸਦ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਚੁੱਕਾ ਹੈ । ਸਰਕਾਰ ਨੇ ਇਹ ਸੈਸ਼ਨ 18 ਤੋਂ 22 ਸਤੰਬਰ ਤੱਕ ਸੱਦਿਆ ਹੈ, ਜਿਸ ਵਿੱਚ ਉਹ ਚਾਰ ਬਿੱਲ ਪੇਸ਼ ਕਰੇਗੀ। ਅੱਜ ਸੈਸ਼ਨ ਦਾ ਪਹਿਲਾ ਦਿਨ ਹੈ। ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਤਕਨੀਕੀ ਖਰਾਬੀ ਨੂੰ ਲੈ ਕੇ ਲੋਕ ਸਭਾ (Lok Sabha) ‘ਚ 6 ਮਿੰਟ ਤੱਕ ਹੰਗਾਮਾ ਕੀਤਾ। ਇਸ ਤੋਂ ਬਾਅਦ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਜੀ-20 ਸੰਮਲੇਨ ਦੇ ਸਫਲ ਸਮਾਗਮ ਦੀ ਸ਼ਲਾਘਾ ਕੀਤੀ ਹੈ | ਇਸ ਤੋਂ ਪਹਿਲਾਂ ਪੀਐਮ ਸੰਸਦ ਭਵਨ ਪਹੁੰਚੇ ਅਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ- ਇਹ ਸੈਸ਼ਨ ਛੋਟਾ ਹੈ ਪਰ ਸਮੇਂ ਦੇ ਲਿਹਾਜ਼ ਨਾਲ ਵੱਡਾ ਹੈ।
ਅੱਜ ਪੁਰਾਣੀ ਸੰਸਦ ਵਿੱਚ ਆਖਰੀ ਵਾਰ ਸੰਸਦ ਦਾ ਕੰਮਕਾਜ ਹੋਵੇਗਾ। ਇਸ ਮੌਕੇ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਪੁਰਾਣੀ ਸੰਸਦ ਦੇ ਇਤਿਹਾਸ ਬਾਰੇ ਆਪਣੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਮਿਲੇਗਾ। ਇਸ ਤੋਂ ਇਲਾਵਾ ਵਿਰੋਧੀ ਧਿਰ ਦੇ ਕਈ ਸੀਨੀਅਰ ਆਗੂ ਵੀ ਆਪਣੇ ਵਿਚਾਰ ਪੇਸ਼ ਕਰਨਗੇ। ਆਮ ਆਦਮੀ ਪਾਰਟੀ ਨੇ ਰਾਜ ਸਭਾ ਵਿੱਚ ਆਪਣੇ ਸਾਰੇ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕੀਤਾ ਹੈ।