TheUnmute.com

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ SPGC ਨੇ ਪਟਿਆਲਾ ਦੇ ਡੀ.ਸੀ ਦਫ਼ਤਰ ਦੇ ਬਾਹਰ ਦਿੱਤਾ ਧਰਨਾ

ਪਟਿਆਲਾ 12 ਸਤੰਬਰ 2022: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੂਰੇ ਪੰਜਾਬ ਭਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ |

ਇਸਦੇ ਨਾਲ ਹੀ ਪਟਿਆਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਅਤੇ ਮੈਂਬਰਾਂ ਦੀ ਅਗਵਾਈ ਵਿਚ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਾਲੇ ਚੋਲੇ ਪਾਕੇ ਅਤੇ ਕਾਲੀਆਂ ਪੱਗਾਂ ਬੰਨ੍ਹ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ |

ਬੰਦੀ ਸਿੰਘਾਂ ਦੀ ਰਿਹਾਈ ਲਈ ਇਸ ਰੋਸ਼ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਕਾਲੀਆਂ ਚੁੰਨੀਆਂ ਤੇ ਕਾਲੇ ਚੋਲੇ ਪਾਕੇ ਪਹੁੰਚੀਆਂ | ਜਿਥੇ ਉਨ੍ਹਾਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ |

SGPC

ਜਿਕਰਯੋਗ ਹੈ ਕਿ ਬੀਤੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ (Karnail Singh Panjoli) ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨੂੰ ਇਕ ਮੰਗ ਪੱਤਰ ਦੇ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ।

ਇੱਥੇ ਭੇਜੇ ਇਸ ਮੰਗ ਪੱਤਰ ਦੀ ਕਾਪੀ ਅਨੁਸਾਰ ਜਥੇਦਾਰ ਪੰਜੋਲੀ ਨੇ ਇਸ ਮੰਗ ਪੱਤਰ ਵਿਚ ਜਿਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਹੈ, ਉਨ੍ਹਾਂ ਵਿੱਚ ਗੁਰਦੀਪ ਸਿੰਘ 1990 ਤੋਂ, ਦਵਿੰਦਰਪਾਲ ਸਿੰਘ ਭੁੱਲਰ , ਬਲਵੰਤ ਸਿੰਘ ਰਾਜੋਆਣਾ, ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ, ਲਖਵਿੰਦਰ ਸਿੰਘ, ਗੁਰਮੀਤ ਸਿੰਘ, ਸ਼ਮਸ਼ੇਰ ਸਿੰਘ ਅਤੇ ਪਰਮਜੀਤ ਸਿੰਘ ਭਿਓਰਾ ਦੇ ਨਾਮ ਸ਼ਾਮਲ ਹਨ, ਇਹ ਸਾਰੇ 1995 ਤੋਂ ਵੱਖ ਵੱਖ ਜੇਲ੍ਹਾਂ ਵਿੱਚ ਸਜ਼ਾਵਾਂ ਭੁਗਤ ਰਹੇ ਹਨ ।

Exit mobile version