Site icon TheUnmute.com

Sports: ਏਸ਼ੀਅਨ ਚੈਂਪੀਅਨਜ਼ ਟਰਾਫੀ ‘ਚ ਭਾਰਤ-ਪਾਕਿਸਤਾਨ ਮੈਚ: ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ

14 ਸਤੰਬਰ 2024: ਚੈਂਪੀਅਨ ਭਾਰਤ ਨੇ ਸ਼ਨੀਵਾਰ ਨੂੰ ਏਸ਼ੀਆਈ ਹਾਕੀ ਚੈਂਪੀਅਨਜ਼ ਟਰਾਫੀ 'ਚ ਪਾਕਿਸਤਾਨ ਨੂੰ 2-1 ਨਾਲ ਹਰਾਇਆ। ਇਸ ਹਾਕੀ ਏਸ਼ੀਅਨ ਚੈਂਪੀਅਨਸ ਟਰਾਫੀ ਵਿੱਚ ਭਾਰਤ ਦੀ ਇਹ ਲਗਾਤਾਰ ਪੰਜਵੀਂ ਜਿੱਤ ਹੈ।

ਭਾਰਤ ਲਈ ਦੋਵੇਂ ਗੋਲ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਪਾਕਿਸਤਾਨ ਲਈ ਅਹਿਮਦ ਨਦੀਮ ਨੇ ਗੋਲ ਕੀਤਾ।

ਭਾਰਤੀ ਟੀਮ ਇਸ ਏਸ਼ੀਆਈ ਚੈਂਪੀਅਨਸ ਟਰਾਫੀ ਵਿੱਚ ਹੁਣ ਤੱਕ ਅਜੇਤੂ ਰਹੀ ਹੈ। ਟੀਮ ਨੇ ਆਪਣੇ ਸਾਰੇ 4 ਮੈਚ ਜਿੱਤੇ ਹਨ। ਜਦਕਿ ਪਾਕਿਸਤਾਨ 4 ‘ਚੋਂ 2 ਮੈਚ ਜਿੱਤ ਕੇ ਅੰਕ ਸੂਚੀ ‘ਚ ਭਾਰਤ ਤੋਂ ਬਾਅਦ ਦੂਜੇ ਸਥਾਨ ‘ਤੇ ਹੈ। ਦੋਵੇਂ ਟੀਮਾਂ ਪਹਿਲਾਂ ਹੀ ਸੈਮੀਫਾਈਨਲ ਲਈ ਕੁਆਲੀਫਾਈ ਕਰ ਚੁੱਕੀਆਂ ਹਨ।

Exit mobile version