Gurmeet Singh Meet Hayer

ਖੇਡ ਮੰਤਰੀ ਮੀਤ ਹੇਅਰ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਚੰਡੀਗੜ੍ਹ ਪੁਲਿਸ ਨੇ ਕੀਤਾ ਸੀ ਮਾਮਲਾ ਦਰਜ

ਚੰਡੀਗੜ੍ਹ, 13 ਫ਼ਰਵਰੀ 2024: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Meet Hayer) ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਚੰਡੀਗੜ੍ਹ ਪੁਲਿਸ ਵੱਲੋਂ ਤਿੰਨ ਸਾਲ ਪਹਿਲਾਂ ਕਰੋਨਾ ਸਮੇਂ ਦੌਰਾਨ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਹੁਣ ਅਦਾਲਤ ਵਿੱਚ ਨਹੀਂ ਹੋਵੇਗੀ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸਦੇ ਨਾਲ ਹੀ ਇਸ ਕੇਸ ਖ਼ਤਮ ਕਰਨ ਦੀ ਮੰਗ ਕੀਤੀ ਸੀ।

ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਇਕ ਡਿਵੀਜ਼ਨ ਬੈਂਚ ਨੇ ਕੋਰੋਨਾ ਮਹਾਮਾਰੀ ਨਾਲ ਜੁੜੇ ਸਾਰੇ ਮਾਮਲਿਆਂ ‘ਤੇ ਰੋਕ ਲਗਾ ਦਿੱਤੀ ਹੈ। ਅਜਿਹੀ ਸਥਿਤੀ ਵਿੱਚ ਪਟੀਸ਼ਨ ਦੀ ਕੋਈ ਲੋੜ ਨਹੀਂ ਹੈ। ਜੇਕਰ ਇਸ ਮੁੱਦੇ ‘ਤੇ ਕਦੇ ਕੋਈ ਹੋਰ ਫੈਸਲਾ ਆਉਂਦਾ ਹੈ ਤਾਂ ਮਾਮਲੇ ਦੀ ਸੁਣਵਾਈ ਕੀਤੀ ਜਾਵੇਗੀ।

ਦਰਅਸਲ, ਇਹ ਮਾਮਲਾ 24 ਅਕਤੂਬਰ 2020 ਨੂੰ ਚੰਡੀਗੜ੍ਹ ਪੁਲਿਸ ਨੇ ਗੁਰਮੀਤ ਸਿੰਘ ਮੀਤ ਹੇਅਰ (Meet Hayer) ਖ਼ਿਲਾਫ਼ ਦਰਜ ਕੀਤਾ ਸੀ। ਇਹ ਮਾਮਲਾ ਪੁਲਿਸ ਕਾਂਸਟੇਬਲ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਉਨ੍ਹਾਂ ਦੀ ਅਗਵਾਈ ‘ਚ ‘ਆਪ’ ਦੇ ਕਈ ਆਗੂ ਪੰਜਾਬ ਭਾਜਪਾ ਦੇ ਦਫ਼ਤਰ ਦਾ ਘਿਰਾਓ ਕਰਨ ਆਏ ਸਨ। ਇਸ ਦੌਰਾਨ ਉਸ ਨੂੰ ਕਈ ਵਾਰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਹੀਂ ਰੁਕੇ, ਇਸ ਤੋਂ ਬਾਅਦ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਚ ਮੀਤ ਹੇਅਰ ਦੇ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤੇ ਗਏ ਸਨ।

Scroll to Top