SRH ਬਨਾਮ MI

SRH ਬਨਾਮ MI: ਮੁੰਬਈ ਇੰਡੀਅਨਜ਼ ਨੇ ਹੈਦਰਾਬਾਦ ਖਿਲਾਫ਼ ਟਾਸ ਜਿੱਤ ਕੇ ਗੇਂਦਬਾਜ਼ੀ ਚੁਣੀ

ਚੰਡੀਗੜ੍ਹ, 17 ਅਪ੍ਰੈਲ 2025: SRH vs MI: ਮੁੰਬਈ ਇੰਡੀਅਨਜ਼ ਦੇ ਕਪਤਾਨ ਹਾਰਦਿਕ ਪੰਡਯਾ ਨੇ ਸਨਰਾਈਜ਼ਰਜ਼ ਹੈਦਰਾਬਾਦ ਵਿਰੁੱਧ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਮੁੰਬਈ ਇੰਡੀਅਨਜ਼ ਨੇ ਇਸ ਮੈਚ ਲਈ ਪਲੇਇੰਗ-11 ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।

ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਦਾ ਫਾਰਮ ਵੀ ਪੰਜ ਵਾਰ ਦੇ ਚੈਂਪੀਅਨ ਮੁੰਬਈ ਇੰਡੀਅਨਜ਼ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਰੋਹਿਤ ਸ਼ਰਮਾ ਨੇ ਹੁਣ ਤੱਕ ਹਮਲਾਵਰ ਰਵੱਈਆ ਅਪਣਾਇਆ ਹੈ ਪਰ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ਾਂ ਵਿਰੁੱਧ ਉਨ੍ਹਾਂ ਨੂੰ ਸੰਘਰਸ਼ ਕਰਨਾ ਪਿਆ ਹੈ। ਸਨਰਾਈਜ਼ਰਜ਼ ਹੈਦਰਾਬਾਦ ਲਈ ਟ੍ਰੈਵਿਸ ਹੈੱਡ ਸਭ ਤੋਂ ਵੱਧ ਸਕੋਰ ਵਾਲਾ ਖਿਡਾਰੀ ਹੈ। ਟ੍ਰੈਵਿਸ ਹੈੱਡ ਨੇ ਇਸ ਸੀਜ਼ਨ ‘ਚ 6 ਮੈਚਾਂ ‘ਚ ਕੁੱਲ 214 ਦੌੜਾਂ ਬਣਾਈਆਂ ਹਨ। ਅਭਿਸ਼ੇਕ ਸ਼ਰਮਾ ਦੂਜੇ ਸਥਾਨ ਹਨ |

Read More: MI ਬਨਾਮ SRH: ਵਾਨਖੇੜੇ ‘ਚ ਅੱਜ ਮੁੰਬਈ ਇੰਡੀਅਨਜ਼ ਨਾਲ ਭਿੜੇਗੀ ਸਨਰਾਈਜ਼ਰਜ਼ ਹੈਦਰਾਬਾਦ

Scroll to Top