SRH vs RCB

SRH vs RCB: ਪਲੇਆਫ ਦੀ ਦੌੜ ‘ਚ ਬਣੇ ਰਹਿਣ ਲਈ ਬੈਂਗਲੁਰੂ ਦਾ ਹੈਦਰਾਬਾਦ ਨਾਲ ਲੜੋ ਜਾਂ ਮਰੋ ਦਾ ਮੁਕਾਬਲਾ

ਚੰਡੀਗੜ੍ਹ, 18 ਮਈ 2023: ਇੰਡੀਅਨ ਪ੍ਰੀਮੀਅਰ ਲੀਗ (IPL) ਵਿੱਚ ਅੱਜ ਲੀਗ ਪੜਾਅ ਦਾ 65ਵਾਂ ਮੈਚ ਸਨਰਾਈਜ਼ਰਜ਼ ਹੈਦਰਾਬਾਦ (SRH) ਅਤੇ ਰਾਇਲ ਚੈਲੰਜਰਜ਼ ਬੈਂਗਲੁਰੂ (RCB) ਵਿਚਾਲੇ ਖੇਡਿਆ ਜਾਵੇਗਾ। ਟਾਸ ਜਲਦੀ ਹੀ ਹੋਵੇਗਾ। ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਅੰਤਰਰਾਸ਼ਟਰੀ ਸਟੇਡੀਅਮ ‘ਚ ਸ਼ਾਮ 7:30 ਵਜੇ ਸ਼ੁਰੂ ਹੋਵੇਗਾ। ਹੈਦਰਾਬਾਦ ਦੀ ਟੀਮ ਪਲੇਆਫ ਦੀ ਦੌੜ ਤੋਂ ਬਾਹਰ ਹੋ ਗਈ ਹੈ। ਇਸ ਦੇ ਨਾਲ ਹੀ ਆਰਸੀਬੀ ਲਈ ਪਲੇਆਫ ਦੀ ਦੌੜ ਵਿੱਚ ਬਣੇ ਰਹਿਣ ਲਈ ਇਹ ਮੈਚ ਜਿੱਤਣਾ ਬਹੁਤ ਜ਼ਰੂਰੀ ਹੈ।

ਹੈਦਰਾਬਾਦ ਨੇ ਇਸ ਸੀਜ਼ਨ ‘ਚ ਹੁਣ ਤੱਕ 12 ਮੈਚ ਖੇਡੇ ਹਨ। ਇਨ੍ਹਾਂ ਵਿੱਚ ਉਸ ਨੇ ਸਿਰਫ਼ ਚਾਰ ਜਿੱਤੇ ਅਤੇ ਅੱਠ ਮੈਚ ਹਾਰੇ। ਟੀਮ ਦਸ ਟੀਮਾਂ ਦੀ ਅੰਕ ਸੂਚੀ ਵਿੱਚ ਅੱਠ ਅੰਕਾਂ ਨਾਲ ਨੌਵੇਂ ਸਥਾਨ ’ਤੇ ਹੈ। ਹੈਦਰਾਬਾਦ ਅਤੇ ਬੈਂਗਲੁਰੂ ਵਿਚਾਲੇ ਹੁਣ ਤੱਕ ਕੁੱਲ 22 ਮੈਚ ਖੇਡੇ ਜਾ ਚੁੱਕੇ ਹਨ। ਇਨ੍ਹਾਂ ਵਿੱਚੋਂ 12 ਮੈਚ ਹੈਦਰਾਬਾਦ ਨੇ ਅਤੇ 9 ਮੈਚ ਬੈਂਗਲੁਰੂ ਨੇ ਜਿੱਤੇ ਹਨ। ਅਤੇ ਉੱਥੇ ਇੱਕ ਮੈਚ ਦਾ ਨਤੀਜਾ ਨਹੀਂ ਨਿਕਲ ਸਕਿਆ| ਬੈਂਗਲੁਰੂ ਨੇ ਇਸ ਸੀਜ਼ਨ ‘ਚ ਹੁਣ ਤੱਕ 12 ਮੈਚ ਖੇਡੇ ਹਨ। ਜਿਸ ਵਿੱਚ ਉਸ ਨੇ ਛੇ ਜਿੱਤੇ ਅਤੇ ਇੰਨੇ ਹੀ ਮੈਚ ਹਾਰੇ। ਟੀਮ ਦੇ 12 ਅੰਕ ਹਨ।

Scroll to Top