July 7, 2024 10:52 am
SRH vs RR

SRH vs RR: ਰਾਜਸਥਾਨ ਨੇ ਹੈਦਰਾਬਾਦ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਿੱਤਣ ਵਾਲੀ ਟੀਮ ਖੇਡੇਗੀ ਫਾਈਨਲ

ਚੰਡੀਗੜ੍ਹ, 24 ਮਈ 2024: (SRH vs RR) ਅੱਜ ਕੁਆਲੀਫਾਇਰ-2 ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਦਾ ਸਾਹਮਣਾ ਰਾਜਸਥਾਨ ਰਾਇਲਜ਼ ਨਾਲ ਮੁਕਾਬਲਾ ਹੋ ਰਿਹਾ ਹੈ, ਜਿਸ ਨੇ ਐਲੀਮੀਨੇਟਰ ਵਿੱਚ ਰਾਇਲ ਚੈਲੰਜਰਜ਼ ਬੈਂਗਲੁਰੂ (ਆਰਸੀਬੀ) ਨੂੰ ਹਰਾਇਆ ਸੀ। ਦੋਵਾਂ ਟੀਮਾਂ ਲਈ ਖ਼ਿਤਾਬੀ ਮੁਕਾਬਲੇ ਵਿੱਚ ਪ੍ਰਵੇਸ਼ ਕਰਨ ਦਾ ਇਹ ਆਖਰੀ ਮੌਕਾ ਹੋਵੇਗਾ। ਹੈਦਰਾਬਾਦ ਅਤੇ ਰਾਜਸਥਾਨ ਵਿਚਾਲੇ ਹੋਣ ਵਾਲੇ ਇਸ ਮੈਚ ਨੂੰ ਜਿੱਤਣ ਵਾਲੀ ਟੀਮ ਐਤਵਾਰ ਨੂੰ ਫਾਈਨਲ ‘ਚ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਨਾਲ ਭਿੜੇਗੀ।

ਰਾਜਸਥਾਨ ਰਾਇਲਜ਼ ਦੇ ਕਪਤਾਨ ਸੰਜੂ ਸੈਮਸਨ ਨੇ ਸਨਰਾਈਜ਼ਰਜ਼ ਹੈਦਰਾਬਾਦ ਖ਼ਿਲਾਫ਼ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਰਾਜਸਥਾਨ ਦੀ ਟੀਮ ਨੇ ਕੁਆਲੀਫਾਇਰ-2 ਮੈਚ (SRH vs RR) ਲਈ ਪਲੇਇੰਗ-11 ਵਿੱਚ ਕੋਈ ਬਦਲਾਅ ਨਾ ਕਰਨ ਦਾ ਫੈਸਲਾ ਕੀਤਾ। ਹੈਦਰਾਬਾਦ ਟੀਮ ‘ਚ ਵਿਜੇਕਾਂਤ ਵਿਆਸਕਾਂਤ ਦੀ ਜਗ੍ਹਾ ਏਡਨ ਮਾਰਕਰਮ ਦੀ ਵਾਪਸੀ ਹੋਈ ਹੈ।