ਜੱਥੇਦਾਰ ਗਿਆਨੀ ਇਕਬਾਲ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਇਕਬਾਲ ਸਿੰਘ ਤਨਖ਼ਾਹੀਆ ਕਰਾਰ

ਚੰਡੀਗੜ੍ਹ 06 ਦਸੰਬਰ 2022: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬੋਰਡ ਮੈਂਬਰਾਂ ਦੇ ਵਿਵਾਦ ਨੂੰ ਲੈ ਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸੁਣਾਇਆ ਗਿਆ ਹੈ। ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਰਣਜੀਤ ਸਿੰਘ ਗੌਹਰ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਹੁਕਮ ਵੀ ਦਿੱਤੇ ਹਨ | ਇਸਦੇ ਨਾਲ ਹੀ ਦੋ ਹੋਰ ਮੈਂਬਰਾਂ ਨੂੰ ਵੀ ਧਾਰਮਿਕ ਸਜਾ ਸੁਣਾਈ ਗਈ ਹੈ | ਇਸ ਦੌਰਾਨ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 15 ਜਨਵਰੀ ਤੋਂ ਪਹਿਲਾਂ ਕਮੇਟੀ ਚੋਣਾਂ ਕਰਵਾਉਣ ਦੇ ਹੁਕਮ ਵੀ ਸੁਣਾਏ ਹਨ।

Scroll to Top