4 ਜੂਨ 2025: ਭਾਰਤ ਦੀ ਕਾਂਗਰਸ ਸਰਕਾਰ (congress sarkar) ਵੱਲੋਂ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਕੀਤੇ ਜਾਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ (sri akhand path sahib) ਆਰੰਭ ਕੀਤਾ ਗਿਆ।
ਦੱਸ ਦੇਈਏ ਕਿ ਸ੍ਰੀ ਅਕਾਲ ਤਖ਼ਤ ਸਾਹਿਬ (sri akal takhat sahib) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਇਸ ਦੌਰਾਨ ਗੱਲਬਾਤ ਕਰਦਿਆਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਸਬੰਧੀ ਸ਼ਹੀਦੀ ਸਮਾਗਮ 6 ਜੂਨ ਨੂੰ ਹੋਵੇਗਾ।
ਜਾਣਕਾਰੀ ਮੁਤਾਬਿਕ ਦੱਸ ਦੇਈਏ ਕਿ ਇਸ ਸਬੰਧ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਅਤੇ ਭਾਵੁਕ ਹਫ਼ਤਾ ਹੈ, ਜਿਸ ਦੌਰਾਨ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਪੀੜਾਮਈ ਹੁੰਦੀਆਂ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 6 ਜੂਨ ਘੱਲੂਘਾਰਾ ਦਿਵਸ ਦੀ ਪਵਿੱਤਰਤਾ ਅਤੇ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਜਾਵੇ|
Read More: ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਬਰਫਬਾਰੀ, ਬਰਫ਼ਬਾਰੀ ਦੇ ਬਾਵਜੂਦ ਸ਼ਰਧਾਲੂ ਪਵਿੱਤਰ ਸਰੋਵਰ ‘ਚ ਕਰ ਰਹੇ ਇਸ਼ਨਾਨ