Site icon TheUnmute.com

ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਸਿੱਖਿਆਵਾਂ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਤੇ ਭਾਈਚਾਰੇ ਦਾ ਦਿੱਤਾ ਸੰਦੇਸ਼: ਬ੍ਰਮ ਸ਼ੰਕਰ ਜਿੰਪਾ

Sri Guru Ravidas Maharaj

ਹੁਸ਼ਿਆਰਪੁਰ, 4 ਫਰਵਰੀ 2023: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ (Sri Guru Ravidas Maharaj Ji) ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ਼ਹਿਰ ਵਿਚ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਨਗਰ ਕੀਰਤਨ ਕੱਢਿਆ ਗਿਆ। ਇਸ ਦੌਰਾਨ ਸੈਸ਼ਨ ਚੌਕ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਿਥੇ ਲੰਗਰ ਲਗਾ ਕੇ ਫੁੱਲਾਂ ਦੀ ਵਰਖਾ ਕਰਕੇ ਨਗਰ ਕੀਰਤਨ ਦਾ ਸਵਾਗਤ ਕੀਤਾ, ਉਥੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਗੁਰੂ ਚਰਨਾਂ ਵਿਚ ਹਾਜ਼ਰੀ ਵੀ ਲਗਾਈ।

ਉਨ੍ਹਾਂ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ (Sri Guru Ravidas ji) ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਗੁਰੂ ਜੀ ਨੇ ਹਮੇਸ਼ਾਂ ਮਾਨਵਤਾ, ਸਮਾਜਿਕ ਸਦਭਾਵਨਾ ਅਤੇ ਮਾਨਵਤਾਵਾਦੀ ਵਿਚਾਰਧਾਰਾ ਦਾ ਉਪਦੇਸ਼ ਦਿੰਦੇ ਹੋਏ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਇਕ ਐਸੇ ਆਦਰਸ਼ ਸਮਾਜ ਦਾ ਸੰਕਲਪ ਪੇਸ਼ ਕੀਤਾ, ਜਿਥੇ ਕਿਸੇ ਨੂੰ ਕਿਸੇ ਕਿਸਮ ਦੇ ਦੁੱਖ ਵਿਚੋਂ ਨਹੀਂ ਲੰਘਣਾ ਪੈਂਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਪ੍ਰਤੀਬੱਧ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਅਪਨਾਉਣ ਦੀ ਜ਼ਰੂਰਤ ਹੈ, ਕਿਉਂਕਿ ਉਨ੍ਹਾਂ ਨੇ ਬਿਨ੍ਹਾਂ ਭੇਦਭਾਵ ਦੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਗੁਰੂਆਂ, ਸੰਤਾਂ ਤੇ ਮਹਾਪੁਰਸ਼ਾਂ ਦੀਆਂ ਸਿੱਖਿਆ ਦੇ ਪ੍ਰਚਾਰ ਪ੍ਰਸਾਰ ਲਈ ਵਚਨਬੱਧ ਹੈ, ਜੋ ਕਿ ਸਮੂਚੀ ਮਾਨਵਤਾ ਲਈ ਮਾਰਗ ਦਰਸ਼ਕ ਹੈ।

Exit mobile version