Site icon TheUnmute.com

ਸ਼੍ਰੀਲੰਕਾ ਨੇ ਮੁੜ 12 ਭਾਰਤੀ ਮਛੇਰਿਆਂ ਨੂੰ ਹਿਰਾਸਤ ‘ਚ ਲਿਆ, CM ਸਟਾਲਿਨ ਨੇ PM ਮੋਦੀ ਨੂੰ ਕੀਤੀ ਇਹ ਅਪੀਲ

Indian fishermen

ਚੰਡੀਗੜ੍ਹ, 23 ਮਾਰਚ 2023: ਤਾਮਿਲਨਾਡੂ ਦੇ ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਵੀਰਵਾਰ ਨੂੰ ਸ਼੍ਰੀਲੰਕਾਈ ਜਲ ਸੈਨਾ ਦੁਆਰਾ ਰਾਜ ਦੇ ਭਾਰਤੀ ਮਛੇਰਿਆਂ (Indian fishermen) ਨੂੰ ਕਥਿਤ ਤੌਰ ‘ਤੇ ਪਰੇਸ਼ਾਨ ਕਰਨ ‘ਤੇ ਚਿੰਤਾ ਜ਼ਾਹਰ ਕੀਤੀ ਹੈ । ਉਨ੍ਹਾਂ ਨੇ ਸ੍ਰੀਲੰਕਾ ਦੀ ਹਿਰਾਸਤ ਵਿੱਚੋਂ ਅਜਿਹੇ 28 ਮਛੇਰਿਆਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ ।

ਤਾਮਿਲਨਾਡੂ ਦੇ ਮਛੇਰਿਆਂ ਦੀ ਗ੍ਰਿਫ਼ਤਾਰੀ ਦੀ ਤਾਜ਼ਾ ਘਟਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧਿਆਨ ਵਿੱਚ ਲਿਆਉਂਦਿਆਂ ਸਟਾਲਿਨ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਵਿੱਚੋਂ 12 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸ਼੍ਰੀਲੰਕਾ ਦੀ ਜਲ ਸੈਨਾ ਨੇ ਦੋ ਮਸ਼ੀਨੀ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਨੂੰ ਵੀ ਜ਼ਬਤ ਕਰ ਲਈਆਂ |

ਇਸ ਸਾਲ 28 ਭਾਰਤੀ ਮਛੇਰਿਆਂ (Indian fishermen) ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਚਾਰ ਕਿਸ਼ਤੀਆਂ ਜ਼ਬਤ ਕੀਤੀਆਂ ਗਈਆਂ ਸਨ “ਇਕੱਲੇ ਇਸ ਸਾਲ, ਸ਼੍ਰੀਲੰਕਾ ਦੀ ਜਲ ਸੈਨਾ ਨੇ ਹੁਣ ਤੱਕ 28 ਮਛੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਚਾਰ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਨੂੰ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਨਿਰਾਸ਼ਾਜਨਕ ਹੈ ਕਿ ਸਾਡੇ ਮਛੇਰਿਆਂ ਨੂੰ ਸ਼੍ਰੀਲੰਕਾਈ ਜਲ ਸੈਨਾ ਦੇ ਹੱਥੋਂ ਲਗਾਤਾਰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਮਿਲਨਾਡੂ ਦੇ ਮੁੱਖ ਮੰਤਰੀ ਦੇ ਬਿਆਨ ‘ਚ ਕਿਹਾ ਗਿਆ ਹੈ, ‘ਤਾਮਿਲਨਾਡੂ ਸਰਕਾਰ ਵੱਲੋਂ ਵਿਰੋਧ ਦੇ ਕਈ ਪੱਤਰ ਭੇਜੇ ਜਾਣ ਦੇ ਬਾਵਜੂਦ ਇਹ ਪਰੇਸ਼ਾਨੀ ਜਾਰੀ ਹੈ। ਮਛੇਰਿਆਂ ਦੀ ਗ੍ਰਿਫ਼ਤਾਰੀ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਐਮ ਕੇ ਸਟਾਲਿਨ ਨੇ ਕਿਹਾ, “ਮਛੇਰਿਆਂ ਅਤੇ ਉਨ੍ਹਾਂ ਦੀਆਂ ਕਿਸ਼ਤੀਆਂ ਨੂੰ ਹਿਰਾਸਤ ਵਿੱਚ ਲੈਣ ਦੀਆਂ ਘਟਨਾਵਾਂ ਨੇ ਮੱਛੀ ਫੜਨ ਵਾਲੇ ਭਾਈਚਾਰੇ ਵਿੱਚ ਨਿਰਾਸ਼ਾ ਦੀ ਡੂੰਘੀ ਭਾਵਨਾ ਪੈਦਾ ਕਰ ਦਿੱਤੀ ਹੈ ਕਿਉਂਕਿ ਮੱਛੀਆਂ ਫੜਨਾ ਹੀ ਉਨ੍ਹਾਂ ਦੀ ਰੋਜ਼ੀ-ਰੋਟੀ ਦਾ ਇੱਕੋ ਇੱਕ ਸਾਧਨ ਹੈ। ਇਸ ਤੋਂ ਇਲਾਵਾ 16 ਭਾਰਤੀ ਮਛੇਰੇ ਪਹਿਲਾਂ ਹੀ ਸ੍ਰੀਲੰਕਾ ਦੀਆਂ ਜੇਲ੍ਹਾਂ ਵਿੱਚ ਬੰਦ ਹਨ।

ਸਟਾਲਿਨ ਨੇ ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਬੇਨਤੀ ਕੀਤੀ ਕਿ ਸ੍ਰੀਲੰਕਾ ਦੀ ਜਲ ਸੈਨਾ ਦੁਆਰਾ ਹਿਰਾਸਤ ਵਿੱਚ ਲਏ ਗਏ ਸਾਰੇ 28 ਮਛੇਰਿਆਂ ਅਤੇ ਉਨ੍ਹਾਂ ਦੀਆਂ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ਦੀ ਰਿਹਾਈ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਜਾਣ।

Exit mobile version