Sri Lanka crisis: ਪ੍ਰਦਰਸ਼ਨਕਾਰੀਆਂ ਨੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਦਫਤਰ ‘ਤੇ ਕੀਤਾ ਕਬਜ਼ਾ

Prime Minister's Office

ਚੰਡੀਗੜ੍ਹ 13 ਜੁਲਾਈ 2022: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ਼੍ਰੀਲੰਕਾ ਦੇ ਲੋਕ ਗੁੱਸੇ ‘ਚ ਹਨ ਅਤੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ | ਇਸ ਦੌਰਾਨ ਹੁਣ ਪ੍ਰਦਰਸ਼ਨਕਾਰੀਆਂ ਨੇ ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਦਫਤਰ ‘ਤੇ ਕਬਜ਼ਾ ਕਰ ਲਿਆ ਹੈ।

ਪ੍ਰਦਰਸ਼ਨਕਾਰੀ ਇਮਾਰਤ ਵਿਚ ਦਾਖਲ ਹੋ ਗਏ ਹਨ ਅਤੇ ਦਫਤਰ ਦੀ ਛੱਤ ‘ਤੇ ਸ਼੍ਰੀਲੰਕਾ ਦਾ ਝੰਡਾ ਲਹਿਰਾ ਰਹੇ ਹਨ। ਜਿਕਰਯੋਗ ਹੈ ਕਿ ਸ਼੍ਰੀਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਰਾਨਿਲ ਵਿਕਰਮਸਿੰਘੇ (Ranil Wickremesinghe) ਨੂੰ ਕਾਰਜਕਾਰੀ ਰਾਸ਼ਟਰਪਤੀ ਬਣਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।