Ranil Wickremesinghe

Sri Lanka crisis: ਰਾਨਿਲ ਵਿਕਰਮਸਿੰਘੇ ਬਣੇ ਸ਼੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ

ਚੰਡੀਗੜ੍ਹ 13 ਜੁਲਾਈ 2022: ਸ਼੍ਰੀਲੰਕਾ (Sri Lanka) ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਤੋਂ ਬਾਅਦ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਗੋਟਾਬਾਯਾ ਰਾਜਪਕਸ਼ੇ ਦੇ ਦੇਸ਼ ਛੱਡਣ ਮਗਰੋਂ ਸ਼੍ਰੀਲੰਕਾ ਦੇ ਲੋਕ ਗੁੱਸੇ ‘ਚ ਹਨ | ਇਸ ਦੌਰਾਨ ਸ਼੍ਰੀਲੰਕਾ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੰਸਦ ਮੈਂਬਰ ਰਾਨਿਲ ਵਿਕਰਮਸਿੰਘੇ (Ranil Wickremesinghe) ਨੂੰ ਕਾਰਜਕਾਰੀ ਰਾਸ਼ਟਰਪਤੀ ਬਣਾਇਆ ਗਿਆ ਹੈ।

ਜਿਕਰਯੋਗ ਹੈ ਕਿ ਸ਼੍ਰੀਲੰਕਾ ‘ਚ ਪ੍ਰਦਰਸ਼ਨਕਾਰੀਆਂ ਦੇ ਜ਼ਬਰਦਸਤ ਪ੍ਰਦਰਸ਼ਨ ਦੇ ਮੱਦੇਨਜ਼ਰ ਐਮਰਜੈਂਸੀ ਲਗਾ ਦਿੱਤੀ ਗਈ ਹੈ। ਪ੍ਰਦਰਸ਼ਨਕਾਰੀ ਸੰਸਦ ਅਤੇ ਪ੍ਰਧਾਨ ਮੰਤਰੀ ਦਫ਼ਤਰ ਤੱਕ ਪਹੁੰਚ ਗਏ ਹਨ। ਉਨ੍ਹਾਂ ਨੂੰ ਰੋਕਣ ਲਈ ਸੁਰੱਖਿਆ ਕਰਮਚਾਰੀ ਅੱਥਰੂ ਗੈਸ ਦੇ ਗੋਲੇ ਛੱਡੇ ਜਾ ਰਹੇ ਹਨ।

Scroll to Top