ਚੰਡੀਗੜ੍ਹ 20 ਮਈ 2022: (Sri Lanka crisis) ਗੁਆਂਢੀ ਦੇਸ਼ ਸ੍ਰੀਲੰਕਾ ਇਸ ਸਮੇ ਆਰਥਿਕ ਸੰਕਟ ‘ਚੋਂ ਗੁਜਰ ਰਿਹਾ ਹੈ | ਇਸਦੇ ਨਾਲ ਹੀ ਸ੍ਰੀਲੰਕਾ ਨੂੰ ਇਕ ਹੋਰ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਿਕਰਯੋਗ ਹੈ ਕਿ ਸ੍ਰੀਲੰਕਾ ਆਪਣੇ ਇਤਿਹਾਸ ਵਿੱਚ ਪਹਿਲੀ ਵਾਰ ਦੀਵਾਲੀਆ ਹੋ ਗਿਆ ਹੈ। ਅਜਿਹੇ ‘ਚ ਉਸ ਲਈ ਅੰਤਰਰਾਸ਼ਟਰੀ ਬਾਜ਼ਾਰ ਤੋਂ ਕਰਜ਼ਾ ਲੈਣਾ ਮੁਸ਼ਕਲ ਹੋ ਜਾਵੇਗਾ। ਇਸ ਕਾਰਨ ਦੇਸ਼ ਦੀ ਸਾਖ ਨੂੰ ਵੀ ਕਾਫੀ ਨੁਕਸਾਨ ਹੋਵੇਗਾ। ਸ਼੍ਰੀਲੰਕਾ ਨੂੰ 7 ਕਰੋੜ 80 ਲੱਖ ਡਾਲਰ ਦੇ ਕਰਜ਼ੇ ਦੀ ਅਦਾਇਗੀ ਕਰਨ ਲਈ 30 ਦਿਨਾਂ ਦੀ ਰਿਆਇਤ ਮਿਆਦ ਦਿੱਤੀ ਗਈ ਸੀ, ਜਿਸਦੀ ਮਿਆਦ ਬੁੱਧਵਾਰ ਨੂੰ ਖਤਮ ਹੋ ਗਈ ਸੀ। ਇਸ ਨਾਲ ਸ਼੍ਰੀਲੰਕਾ ਵਿਦੇਸ਼ੀ ਕਰਜ਼ੇ ਦੀ ਅਦਾਇਗੀ ‘ਚ ਨਾਕਾਮ ਹੋ ਗਿਆ ਹੈ।
ਸ਼੍ਰੀਲੰਕਾ (Sri Lanka) ਦੇ ਕੇਂਦਰੀ ਬੈਂਕ ਦੇ ਗਵਰਨਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਆਰਥਿਕ ਸੰਕਟ ਨੂੰ ਟਾਲਣ ਲਈ ਕਰਜ਼ੇ ਦੀ ਅਦਾਇਗੀ ਨਹੀਂ ਕਰ ਰਿਹਾ ਹੈ। ਦੱਸ ਦੇਈਏ ਕਿ, ਕਿਸੇ ਵੀ ਦੇਸ਼ ਨੂੰ ਦੀਵਾਲੀਆ ਉਥੋਂ ਘੋਸ਼ਿਤ ਕੀਤਾ ਜਾਂਦਾ ਹੈ ਜਦੋਂ ਸਰਕਾਰ ਦੂਜੇ ਦੇਸ਼ਾਂ ਜਾਂ ਅੰਤਰਰਾਸ਼ਟਰੀ ਸੰਸਥਾਵਾਂ ਤੋਂ ਲਏ ਗਏ ਕਰਜ਼ੇ ਜਾਂ ਕਿਸ਼ਤਾਂ ਨੂੰ ਸਮੇਂ ਸਿਰ ਅਦਾ ਕਰਨ ਵਿੱਚ ਅਸਮਰੱਥ ਹੁੰਦੀ ਹੈ। ਅਜਿਹੀ ਸਥਿਤੀ ਵਿੱਚ ਦੇਸ਼ ਦੀ ਸ਼ਾਨ, ਮੁਦਰਾ ਅਤੇ ਆਰਥਿਕਤਾ ਨੂੰ ਬਹੁਤ ਨੁਕਸਾਨ ਹੁੰਦਾ ਹੈ।