ਚੰਡੀਗੜ੍ਹ 30 ਜੁਲਾਈ 2022: ਇਰਾਕ (Iraq) ‘ਚ ਵੀ ਹੁਣ ਸ੍ਰੀਲੰਕਾ ਵਰਗੀ ਸਥਿਤੀ ਬਣੀ ਹੋਈ ਹੈ ਹੈ। ਇਰਾਕ ‘ਚ ਇਕ ਪ੍ਰਭਾਵਸ਼ਾਲੀ ਸ਼ੀਆ ਮੌਲਵੀ ਦੇ ਸੈਂਕੜੇ ਪੈਰੋਕਾਰਾਂ ਨੇ ਸਰਕਾਰ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਵਿਰੋਧ ਵਿਚ ਅੱਜ ਦੂਜੀ ਵਾਰ ਇਰਾਕ ਦੀ ਸੰਸਦ ‘ਤੇ ਕਬਜ਼ਾ ਕਰ ਲਿਆ। ਇਹ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਮੁਹੰਮਦ ਸ਼ੀਆ ਅਲ-ਸੁਦਾਨੀ ਦਾ ਵਿਰੋਧ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਵੀ ਪ੍ਰਦਰਸ਼ਨਕਾਰੀਆਂ ਨੇ ਸੰਸਦ ਵਿੱਚ ਦਾਖ਼ਲ ਹੋ ਕੇ ਹੰਗਾਮਾ ਕੀਤਾ। ਜਿਸ ਤੋਂ ਬਾਅਦ ਸਥਿਤੀ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ |
ਇਸਦੇ ਨਾਲ ਹੀ ਇਰਾਕੀ (Iraq) ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਲਈ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ | ਇਸ ਪ੍ਰਦਰਸ਼ਨ ਕਾਰਨ ਸੰਸਦ ਦਾ ਸੈਸ਼ਨ ਨਹੀਂ ਹੋਇਆ ਅਤੇ ਹਾਲ ਹੀ ਵਿੱਚ ਕੋਈ ਵੀ ਵਿਧਾਇਕ ਹਾਜ਼ਰ ਨਹੀਂ ਹੋ ਸਕਿਆ। ਇਰਾਕੀ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦਿਮੀ ਨੇ ਸੁਰੱਖਿਆ ਬਲਾਂ ਨੂੰ ਪ੍ਰਦਰਸ਼ਨਕਾਰੀਆਂ ਦੀ ਸੁਰੱਖਿਆ ਦੇ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਨੂੰ ਆਪਣੇ ਪ੍ਰਦਰਸ਼ਨ ਨੂੰ ਸ਼ਾਂਤਮਈ ਰੱਖਣ ਲਈ ਕਿਹਾ।