July 7, 2024 8:50 am
Gotbaya Rajapaksa

ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਵਲੋਂ ਅਧਿਕਾਰਤ ਤੌਰ ‘ਤੇ ਅਸਤੀਫ਼ੇ ਦਾ ਐਲਾਨ

ਚੰਡੀਗੜ੍ਹ 11 ਲਈ 2022: ਗੰਭੀਰ ਆਰਥਿਕ ਸੰਕਟ ਸਾਹਮਣਾ ਕਰ ਰਹੇ ਗੁਆਂਢੀ ਦੇਸ਼ ਸ਼੍ਰੀਲੰਕਾ ‘ਚ ਪ੍ਰਦਰਸ਼ਨਕਾਰੀਆਂ ਨੇ ਕੁਝ ਦੀ ਪਹਿਲਾਂ ਹੰਗਾਮਾ ਕਰ ਦਿੱਤਾ ਹੈ। ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ (Gotabaya Rajapaksa) ਦੀ ਸਰਕਾਰੀ ਰਿਹਾਇਸ਼ ‘ਤੇ ਕਬਜ਼ਾ ਕਰ ਲਿਆ ਸੀ । ਇਸ ਕਾਰਨ ਵਧਦੇ ਦਬਾਅ ਦੇ ਵਿਚਕਾਰ ਉੱਥੇ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਅਧਿਕਾਰਤ ਤੌਰ ‘ਤੇ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਸੂਚਨਾ ਦਿੱਤੀ ਹੈ।

ਕੋਲੰਬੋ ਗਜ਼ਟ ਮੁਤਾਬਕ ਰਾਜਪਕਸ਼ੇ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਪਹਿਲਾਂ ਐਲਾਨ ਕੀਤੇ ਅਨੁਸਾਰ ਅਸਤੀਫਾ ਦੇ ਦੇਣਗੇ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਪ੍ਰੈੱਸ ਕਾਨਫਰੰਸ ‘ਚ ਐਲਾਨ ਕੀਤਾ ਸੀ ਕਿ ਰਾਸ਼ਟਰਪਤੀ 13 ਜੁਲਾਈ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਰਾਜਪਕਸ਼ੇ ਦਾ ਅਸਤੀਫਾ ਸ਼ਨੀਵਾਰ ਨੂੰ ਹਜ਼ਾਰਾਂ ਲੋਕਾਂ ਦੇ ਰਾਸ਼ਟਰਪਤੀ ਭਵਨ ‘ਤੇ ਧਾਵਾ ਬੋਲਣ ਤੋਂ ਬਾਅਦ ਆਇਆ।