June 24, 2024 6:27 pm
Sri Lanka

ਸ਼੍ਰੀਲੰਕਾ ‘ਚ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਘਰ ਦਾ ਕੀਤਾ ਘਿਰਾਓ, ਘਰ ਛੱਡ ਭੱਜੇ ਗੋਟਾਬਾਯਾ ਰਾਜਪਕਸ਼ੇ

ਚੰਡੀਗੜ੍ਹ 09 ਜੁਲਾਈ 2022: ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਸ਼੍ਰੀਲੰਕਾ (Sri Lanka) ‘ਚ ਹਾਲਾਤ ਦਿਨੋ ਦਿਨ ਖ਼ਰਾਬ ਹੁੰਦੇ ਜਾ ਰਹੇ ਹਨ | ਇਸਦੇ ਨਾਲ ਹੀ ਸ਼੍ਰੀਲੰਕਾ ਲੋਕਾਂ ਦਾ ਗੁੱਸਾ ਅਜੇ ਵੀ ਸ਼ਾਂਤ ਨਹੀਂ ਹੋਇਆ ਹੈ। ਸ਼੍ਰੀਲੰਕਾ ‘ਚ ਤੇਲ ਅਤੇ ਹੋਰ ਜ਼ਰੂਰੀ ਵਸਤਾਂ ਦੀ ਕਮੀ ਦੇ ਵਿਚਾਲੇ ਲੋਕ ਇਕ ਵਾਰ ਫਿਰ ਸੜਕਾਂ ‘ਤੇ ਆ ਗਏ ਹਨ।ਇਸ ਦੌਰਾਨ ਸ਼ਨੀਵਾਰ ਨੂੰ ਪ੍ਰਦਰਸ਼ਨਕਾਰੀਆਂ ਦੀ ਭੀੜ ਨੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ (Gotabaya Rajapaksa) ਦੀ ਰਿਹਾਇਸ਼ ਨੂੰ ਘੇਰ ਲਿਆ ਹੈ |

ਇਸਦੇ ਨਾਲ ਹੀ ਉਨ੍ਹਾਂ ਨੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਅਸਤੀਫੇ ਦੀ ਮੰਗ ਕੀਤੀ। ਸਮਾਚਾਰ ਏਜੰਸੀ ਏਐਫਪੀ ਮੁਤਾਬਕ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਰਾਸ਼ਟਰਪਤੀ ਘਰ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਰਾਜਪਕਸ਼ੇ ਆਪਣੀ ਰਿਹਾਇਸ਼ ਤੋਂ ਭੱਜ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਪ੍ਰਦਰਸ਼ਨਕਾਰੀ ਰਾਸ਼ਟਰਪਤੀ ਨਿਵਾਸ ਵਿੱਚ ਦਾਖਲ ਹੋ ਗਏ ਸਨ।

ਇਸ ਤੋਂ ਬਾਅਦ ਸੁਰੱਖਿਆ ਬਲ ਰਾਸ਼ਟਰਪਤੀ ਨੂੰ ਘਰ ਤੋਂ ਬਾਹਰ ਕੱਢ ਕੇ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ ਹੈ | ਹਾਲਾਂਕਿ ਸੁਰੱਖਿਆ ਬਲਾਂ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਭੀੜ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਪ੍ਰਦਰਸ਼ਨ ਦੌਰਾਨ 30 ਤੋਂ ਵੱਧ ਲੋਕ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਸ਼੍ਰੀਲੰਕਾ ਪਿਛਲੇ ਕਈ ਮਹੀਨਿਆਂ ਤੋਂ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਭੋਜਨ ਤੋਂ ਲੈ ਕੇ ਈਂਧਨ ਤੱਕ, ਪੂਰੇ ਦੇਸ਼ ਵਿੱਚ ਕਮੀ ਹੋ ਗਈ ਹੈ। ਇੱਥੋਂ ਤੱਕ ਕਿ ਘਰਾਂ ਵਿੱਚ ਬਿਜਲੀ ਵੀ ਕੁਝ ਘੰਟਿਆਂ ਲਈ ਹੀ ਆ ਰਹੀ ਹੈ।