Dry day

ਸ੍ਰੀ ਮੁੁਕਤਸਰ ਸਾਹਿਬ: ਜ਼ਿਲ੍ਹੇ ਦੀ ਹਦੂਦ ਅੰਦਰ ਪ੍ਰਾਈਵੇਟ ਨਜਾਇਜ਼ ਕੈਟਲ ਮਾਰਕੀਟ ਲਗਾਉਣ ‘ਤੇ ਲਗਾਈ ਪਾਬੰਦੀ

ਸ੍ਰੀ ਮੁੁਕਤਸਰ ਸਾਹਿਬ 22 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁੁਕਤਸਰ ਸਾਹਿਬ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁੁਕਤਸਰ ਸਾਹਿਬ ਦੀ ਹਦੂਦ ਅੰਦਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਾਈਵੇਟ ਨਜਾਇਜ਼ ਕੈਟਲ ਮਾਰਕੀਟ (cattle markets) ਲਗਾਉਣ ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਹੈ।

ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮ ਅਨੁਸਾਰ ਕੁਝ ਵਪਾਰੀਆਂ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਪ੍ਰਾਈਵੇਟ ਨਜਾਇਜ਼ ਕੈਟਲ ਮਾਰਕੀਟ (cattle markets)) ਲਗਾਈਆਂ ਜਾ ਰਹੀਆਂ ਹਨ ਅਤੇ ਬਿਨ੍ਹਾ ਫੀਸ ਅਦਾ ਕੀਤੇ ਪਸ਼ੂ ਬਾਹਰਲੇ ਰਾਜਾਂ ਨੂੰ ਲਿਜਾਏ ਜਾਣਾ ਗੈਰ ਕਾਨੂੰਨੀ ਹੈ। ਜ਼ਿਲ੍ਹਾ ਮੈਜਿਸਟਰੇਟ ਦੇ ਹੁੁਕਮਾਂ ਅਨੁੁਸਾਰ ਅਗਰ ਕੋਈ ਵਿਅਕਤੀ ਪ੍ਰਾਈਵੇਟ ਨਜਾਇਜ ਕੈਟਲ ਮਾਰਕੀਟ ਲਗਾਉਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਇਹ ਹੁੁਕਮ ਤੁੁਰੰਤ ਲਾਗੂ ਹੋ ਗਏ ਹਨ ਅਤੇ 15 ਦਸੰਬਰ 2024 ਤੱਕ ਲਾਗੂ ਰਹਿਣਗੇ।

 

Scroll to Top