Site icon TheUnmute.com

ਸ੍ਰੀ ਮੁਕਤਸਰ ਸਾਹਿਬ: ਡਿਪਟੀ ਕਮਿਸ਼ਨਰ ਅਤੇ SSP ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ

Sri Muktsar Sahib

ਸ੍ਰੀ ਮੁਕਤਸਰ ਸਾਹਿਬ, 03 ਮਈ 2024: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ,ਸ੍ਰੀ ਮੁਕਤਸਰ ਸਾਹਿਬ (Sri Muktsar Sahib)  ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਅਤੇ ਭਾਗੀਰਥ ਮੀਨਾ ਆਈ.ਪੀ.ਐਸ., ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਮਲੋਟ ਵਿਖੇ ਲੋਕ ਸਭਾ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਇੱਥੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ।

ਉਹਨਾਂ ਨੇ ਇੱਥੇ ਈ.ਵੀ.ਐਮ. ਮਸ਼ੀਨਾਂ ਅਤੇ ਵੀ.ਵੀ.ਪੈਟ. ਮਸ਼ੀਨਾਂ ਦੇ ਬਣਾਏ ਗਏ ਸਟਰੋਂਗ ਰੂਮ ਦਾ ਵੀ ਜਾਇਜ਼ਾ ਲਿਆ। ਜਿਕਰਯੋਗ ਹੈ ਕਿ ਰੈਂਡੇਮਾਈਜੇਸ਼ਨ ਤੋਂ ਬਾਅਦ ਮਸ਼ੀਨਾਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਕੋਲ ਭੇਜ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਟਰੋਂਗ ਰੂਮ ਅਤੇ ਗਿਣਤੀ ਕੇਂਦਰਾਂ ਤੇ ਬਹੁਪਰਤੀ ਸੁਰੱਖਿਆ ਹੋਵੇਗੀ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਨਾਲ ਇਸ ਦੀ ਨਿਗਰਾਨੀ ਕੀਤੀ ਜਾਵੇਗੀ। ਇਸ ਤੋਂ ਬਿਨਾਂ ਉਹਨਾਂ ਨੇ ਦੂਜੇ ਵਿਧਾਨ ਸਭਾ ਹਲਕਿਆਂ, ਲੰਬੀ, ਗਿੱਦੜਬਾਹਾ ਤੇ ਸ੍ਰੀ ਮੁਕਤਸਰ ਸਾਹਿਬ (Sri Muktsar Sahib)  ਦੇ ਸਟਰਾਂਗ ਰੂਮ ਦਾ ਵੀ ਨਿਰੀਖਣ ਕੀਤਾ ਅਤੇ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ । ਇਸ ਮੌਕੇ ਉਹਨਾਂ ਦੇ ਨਾਲ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਲੋਟ ਸੰਜੀਵ ਕੁਮਾਰ, ਪਵਨਜੀਤ ਡੀ.ਐਸ.ਪੀ. ਮਲੋਟ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਅਤੇ ਮਲੋਟ ਵਿਧਾਨ ਸਭਾ ਹਲਕਿਆਂ ਦੀ ਗਿਣਤੀ ਮਲੋਟ ਵਿਖੇ ਹੋਵੇਗੀ ਜਦ ਕਿ ਲੰਬੀ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਬਠਿੰਡਾ ਦਾ ਭਾਗ ਹੈ, ਦੀ ਗਿਣਤੀ ਬਠਿੰਡਾ ਵਿਖੇ ਅਤੇ ਗਿੱਦੜਬਾਹਾ ਵਿਧਾਨ ਸਭਾ ਹਲਕਾ ਜੋ ਕਿ ਲੋਕ ਸਭਾ ਹਲਕਾ ਫਰੀਦਕੋਟ ਦਾ ਭਾਗ ਹੈ, ਦੀ ਗਿਣਤੀ ਫਰੀਦਕੋਟ ਵਿਖੇ ਹੋਵੇਗੀ।

Exit mobile version