Site icon TheUnmute.com

ਸ੍ਰੀ ਮੁਕਤਸਰ ਸਾਹਿਬ ਡੀ.ਸੀ. ਵੱਲੋਂ ਬਰਸਾਤਾਂ ਦੇ ਮੱਦੇਨਜ਼ਰ ਮੰਡੀਆਂ ‘ਚੋਂ ਖਰੀਦੀ ਕਣਕ ਦੀ ਚੁਕਾਈ ‘ਚ ਤੇਜ਼ੀ ਲਿਆਉਣ ਦੇ ਹੁਕਮ

Punjab

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ, 2023: ਬਰਸਾਤਾਂ ਦੇ ਮੱਦਨਜ਼ਰ ਜ਼ਿਲ੍ਹੇ (Sri Muktsar Sahib) ਦੀਆਂ ਮੰਡੀਆਂ ਵਿੱਚੋਂ ਖਰੀਦੀ ਕਣਕ ਦੀ ਚੁਕਾਈ ਸਬੰਧੀ ਅੱਜ ਜ਼ਿਲ੍ਹਾ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਵਿਨੀਤ ਕੁਮਾਰ, ਆਈ.ਏ.ਐਸ., ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਡੀ.ਐਮ. ਅਤੇ ਜ਼ਿਲ੍ਹਾ ਮੈਨੇਜ਼ਰਾਂ ਦੀ ਮੀਟਿੰਗ ਹੋਈ।

ਡਿਪਟੀ ਕਮਿਸ਼ਨਰ ਨੇ ਖਰੀਦ ਕਾਰਜਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਮੌਸਮ ਚਲਦਿਆਂ ਮੰਡੀਆਂ ਵਿੱਚ ਹਰ ਲੋੜੀਂਦੇ ਪ੍ਰਬੰਧ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪਿਛਲੀ ਦਿਨੀ 180797 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 155038 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 36590 ਮੀਟਰਕ ਟਨ, ਮਾਰਕਫੈਡ ਵੱਲੋਂ 51510 ਮੀਟਰਕ ਟਨ, ਪਨਸਪ ਵੱਲੋਂ 36550 ਮੀਟਰਕ ਟਨ ਅਤੇ ਵੇਅਰ ਹਾਊਸ ਵੱਲੋਂ 30388 ਮੀਟਰਕ ਟਨ, ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਮੂਹ ਐਸ.ਡੀ.ਐਮ., ਜ਼ਿਲ੍ਹਾ ਮੈਨੇਜ਼ਰ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਿਹਾ ਮੰਡੀ ਦੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਮੀਟਿੰਗ ਜਾਵੇ ਅਤੇ ਮੀਂਹ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਣਕ ਦੇ ਬਚਾਅ ਪ੍ਰਬੰਧਾਂ, ਤਰਪਾਲਾਂ, ਸ਼ੈੱਡਾਂ, ਲਿਫਟਿੰਗ ਅਤੇ ਢੋਆ ਢੁਆਈ ਆਦਿ ਦੇ ਕੰਮਾਂ ਦਾ ਜਾਇਜ਼ਾ ਲਿਆ ਜਾਵੇ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ (Sri Muktsar Sahib) ਵਿੱਚ ਕਣਕ ਦੀ ਖਰੀਦ ਲਈ 119 ਅਨਾਜ ਮੰਡੀਆਂ ਅਤੇ 122 ਆਰਜ਼ੀ ਯਾਰਡ ਸਥਾਪਿਤ ਕੀਤੇ ਗਏ ਹਨ, ਬਾਰਦਾਨੇ ਦਾ ਪ੍ਰਬੰਧ ਕਰ ਲਿਆ ਗਿਆ ਹੈ ਅਤੇ ਕਣਕ ਦੇ ਸੀਜ਼ਨ ਦੋਰਾਨ ਬਾਰਦਾਨੇ ਦੀ ਕੋਈ ਕਮੀ ਨਹੀਂ ਆਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਦ ਤੱਕ ਅਨਾਜ ਮੰਡੀਆਂ ਵਿੱਚ ਕਣਕ ਦੀ ਆਮਦ ਰਹੇਗੀ ਕਿਸਾਨਾਂ ਦੀ ਸਾਰੀ ਕਣਕ ਖਰੀਦੀ ਜਾਵੇਗੀ।

Exit mobile version