Site icon TheUnmute.com

ਸ੍ਰੀ ਮੁਕਤਸਰ ਸਾਹਿਬ: ਜ਼ਿਲਾ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

Political Parties

ਸ੍ਰੀ ਮੁਕਤਸਰ ਸਾਹਿਬ 18 ਮਾਰਚ 2024: ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ, ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇੱਥੇ ਜਿਲ੍ਹੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ (Political Parties) ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ । ਉਹਨਾਂ ਨੇ ਆਖਿਆ ਕਿ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ ਦੇ ਅਨੁਸਾਰ ਸਰਕਾਰੀ ਸੰਪੱਤੀ ਤੇ ਕੋਈ ਵੀ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਅਤੇ ਪ੍ਰਾਈਵੇਟ ਸੰਪਤੀ ਤੇ ਵੀ ਮਾਲਕ ਦੀ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ।

ਇਸ ਮੌਕੇ ਉਨਾਂ ਨੇ ਪਾਰਟੀਆਂ (Political Parties) ਦੇ ਨੁਮਾਇੰਦਿਆਂ ਨੂੰ ਚੋਣ ਖਰਚੇ ਅਤੇ ਆਦਰਸ ਚੋਣ ਜਾਬਤੇ ਦੇ ਮੈਨੂਅਲ ਦੀ ਸੀਡੀ ਵੀ ਦਿੱਤੀ। ਇਸ ਤੋਂ ਬਿਨਾਂ ਵੱਖ-ਵੱਖ ਪ੍ਰਕਾਰ ਦੇ ਚੋਣ ਖਰਚਿਆਂ ਦੀ ਨਿਰਧਾਰਿਤ ਰੇਟ ਲਿਸਟ ਵੀ ਉਹਨਾਂ ਨੂੰ ਮੁਹੱਈਆ ਕਰਵਾਈ ਗਈ। ਉਹਨਾਂ ਨੇ ਹਦਾਇਤ ਕੀਤੀ ਕਿ ਹਰ ਪ੍ਰਕਾਰ ਦੀਆਂ ਚੋਣ ਰੈਲੀਆਂ ਕਰਨ ਲਈ ਸੁਵਿਧਾ ਪੋਰਟਲ ਰਾਹੀਂ ਆਨਲਾਈਨ ਪ੍ਰਵਾਨਗੀ ਲਾਜ਼ਮੀ ਤੌਰ ‘ਤੇ ਲਈ ਜਾਵੇ। ਉਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਚੋਣ ਪ੍ਰਚਾਰ ਦੌਰਾਨ ਬਾਲ ਮਜ਼ਦੂਰੀ ਦੀ ਸਖ਼ਤੀ ਨਾਲ ਮਨਾਹੀ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੀ ਜਾਣ ਵਾਲੀ ਹਰ ਪ੍ਰਕਾਰ ਦੀ ਇਸ਼ਤਿਹਾਰਬਾਜੀ ਤੇ ਚੋਣ ਕਮਿਸ਼ਨ ਦੀ ਨਜਰ ਰਹੇਗੀ ਅਤੇ ਉਮੀਦਵਾਰ ਇਲੈਕਟ੍ਰੋਨਿਕ ਮੀਡੀਆ, ਈ ਪੇਪਰ,ਸੋਸਲ ਮੀਡੀਆ ਤੇ ਇਸਤਿਹਾਰਬਾਜੀ ਕਰਨ ਤੋਂ ਪਹਿਲਾਂ ਪ੍ਰੀ ਸਰਟੀਫਿਕੇਸ਼ਨ ਜਰੂਰ ਕਰਵਾਉਣ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਟੀਮਾਂ ਦੀ ਸੋਸ਼ਲ ਮੀਡੀਆ ਤੇ ਵੀ ਸਖ਼ਤ ਨਜਰ ਰਹੇਗੀ ਅਤੇ ਝੁੱਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਹਨਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਲੋਕ ਸਭਾ ਹਲਕੇ ਦਾ ਇੱਕ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਦਾ ਚੋਣ ਖਰਚ ਕਰ ਸਕਦਾ ਹੈ। ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਮੀਨਾ ਨੇ ਕਿਹਾ ਕਿ ਪੁਲਿਸ ਵਿਭਾਗ ਪੂਰੀ ਤਰਾਂ ਚੌਕਸ ਹੈ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਅਤੇ ਲਾਲਚ ਦੇ ਮਤਦਾਨ ਕਰਨ, ਇਸ ਲਈ ਸਾਰੇ ਸੁਰੱਖਿਆ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਹੋਏ। ਇਸ ਮੌਕੇ ਐਸਪੀ ਕੰਵਲਜੀਤ ਸਿੰਘ, ਐਸ ਡੀ ਐਮ ਬਲਜੀਤ ਕੌਰ, ਤਹਿਸੀਲਦਾਰ ਚੋਣਾਂ ਹਰਬੰਸ ਸਿੰਘ ਦੀ ਹਾਜ਼ਰ ਸਨ।

 

Exit mobile version