Legal Services Authority

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬਜ਼ੁਰਗਾਂ ਦੇ ਹੱਕਾਂ ਲਈ ਲਗਾਇਆ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 16 ਫਰਵਰੀ: ਨਾਲਸਾ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (Legal Services Authority) ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਅੱਜ ਬਿਰਧ ਆਸ਼ਰਮ, ਜਲਾਲਬਾਦ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਬਜ਼ੁਰਗਾਂ ਦੇ ਹੱਕਾਂ ਲਈ ਸੈਮੀਨਾਰ ਕੀਤਾ ਗਿਆ। ਰਾਜ ਕੁਮਾਰ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਦੀ ਰਹਿਨੁਮਾਈ ਹੇਠ ਮਿਸ ਹਰਪ੍ਰੀਤ ਕੌਰ, ਸੀ.ਜੇ.ਐਮ/ਸਕੱਤਰ ਵੱਲੋਂ ਇਹ ਦੌਰਾ ਕੀਤਾ ਗਿਆ ਅਤੇ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜੁਰਗਾਂ ਦੇ ਹੱਕਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਉਨ੍ਹਾਂ (Legal Services Authority) ਦੱਸਿਆ ਕਿ ਹਰ ਉਹ ਮਾਂ ਬਾਪ ਜੋ ਆਪਣੇ ਖਰਚੇ ਆਪ ਨਹੀਂ ਕਰ ਸਕਦੇ, ਉਹ ਆਪਣੇ ਪੁੱਤਰ-ਪੁੱਤਰੀ, ਪੋਤਾ-ਪੋਤੀ (ਜੋ 18 ਸਾਲ ਤੋਂ ਵੱਧ ਹੋਵੇ) ਤੋਂ ਖਰਚਾ ਲੈ ਸਕਦੇ ਹਨ। ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਹਰ ਉਹ ਬਜੁਰਗ ਨਾਗਰਿਕ (60 ਸਾਲ ਜਾਂ ਇਸ ਤੋਂ ਵੱਧ) ਜੋ ਬੇ-ਔਲਾਦ ਹੋਣ ਅਤੇ ਆਪਣਾ ਖਰਚਾ ਆਪ ਕਰਨ ਤੋਂ ਅਸਮੱਰਥ ਹੋਣ, ਉਹ ਆਪਣੇ ਕਾਨੂੰਨੀ ਵਾਰਸਾਂ ਤੋ ਖਰਚਾ ਲੈ ਸਕਦੇ ਹਨ, ਜਿਹੜੇ ਅਜਿਹੇ ਬਜੁਰਗ ਨਾਗਰਿਕ ਦੀ ਜਾਇਦਾਦ ਦੇ ਕਾਬਜ ਹੋਣ ਜਾਂ ਉਸ ਦੀ ਮੌਤ ਤੋਂ ਬਾਅਦ ਚੱਲ ਅਚੱਲ ਸਪੰਤੀ ਦੇ ਹੱਕਦਾਰ ਹਨ। ਜੇਕਰ ਇਹਨਾਂ ਨੂੰ ਕਿਸੇ ਕਿਸਮ ਦੀ ਕਾਨੂੰਨੀ ਸਲਾਹ/ਸਹਾਇਤਾ ਦੀ ਜਰੂਰਤ ਹੋਵੇ ਤਾਂ ਉਹ ਕਿਸੇ ਵੀ ਕੰਮਕਾਜ ਵਾਲੇ ਦਿਨ ਆ ਕੇ ਲੈ ਸਕਦੇ ਹਨ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੈਲੀਫੋਨ ਨੰਬਰ 01633-261124 ’ਤੇ ਵੀ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਉਨ੍ਹਾਂ ਕਿਹਾ ਕਿ 09 ਮਾਰਚ 2024 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜੇਕਰ ਕੋਈ ਆਪਣੇ ਕੇਸ ਦੇ ਝਗੜੇ ਦਾ ਨਿਪਟਾਰਾ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਸਬੰਧਤ ਅਦਾਲਤ ਨੂੰ ਦਰਖਾਸਤ ਨੂੰ ਦੇ ਕੇ ਆਪਣਾ ਕੇਸ ਲਗਵਾ ਸਕਦਾ ਹੈ। ਹੋਰ ਵਧੇਰੇ ਜਾਣਕਾਰੀ ਲਈ ਨਾਲਸਾ ਟੋਲ ਫਰੀ ਨੰਬਰ 15100 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Scroll to Top