china dor

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਪਾਬੰਦੀਆਂ ਲਾਗੂ

ਸ੍ਰੀ ਮੁਕਤਸਰ ਸਾਹਿਬ, 27 ਫਰਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ. ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 (Section 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐਸ.ਈ.) ਦੀਆਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਸਲਾਨਾ ਪ੍ਰੀਖਿਆਵਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹਨਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ (Section 144)  ਲਗਾਈ ਗਈ ਹੈ ਤਾਂ ਜੋ ਪ੍ਰੀਖਿਆਵਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣੀ ਰਹੇ ਅਤੇ ਕੋਈ ਵੀ ਅਣ-ਸੁਖਾਂਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ।

ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ, ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਅਤੇ ਪ੍ਰੀਖਿਆਰਥੀ ਦੇ 1 (ਇੱਕ) ਪਰਿਵਾਰਿਕ ਮੈਂਬਰ ’ਤੇ ਲਾਗੂ ਨਹੀਂ ਹੋਣਗੇ । ਇਹ ਹੁਕਮ 02 ਅਪ੍ਰੈਲ 2024 ਤੱਕ ਲਾਗੂ ਰਹਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Scroll to Top