ਸ੍ਰੀ ਮੁਕਤਸਰ ਸਾਹਿਬ, 13 ਮਾਰਚ, 2023: ਸ੍ਰੀ ਮੁਕਤਸਰ ਸਾਹਿਬ ਪੁਲਿਸ (Sri Muktsar Sahib Police) ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆ ਬੈਂਡ ਸਟਾਫ ਨੂੰ ਫਿਰ ਤੋਂ ਐਕਟਿਵ ਕੀਤਾ ਗਿਆ ਹੈ | ਜਿਕਰਯੋਗ ਹੈ ਕਿ ਪਿਛਲੇ 22-23 ਸਾਲ ਪਹਿਲਾਂ ਤੋਂ ਹੀ ਮਾਣਯੋਗ ਸਾਬਕਾ ਸੀਨੀਅਰ ਅਫ਼ਸਰਾ ਵੱਲੋਂ ਅੱਤਵਾਦ ਦੇ ਟਾਈਮ ਦੌਰਾਨ, ਪੁਲਿਸ ਦਾ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਪੰਜਾਬ ਦੇ ਹਰ ਜ਼ਿਲੇ ਵਿੱਚ ਪੁਲਿਸ ਬੈਂਡ ਸਟਾਫ ਦੀ ਤਾਇਨਾਤੀ ਕੀਤੀ ਗਈ ਸੀ|
ਪੰਜਾਬ ਪੁਲਿਸ ਦੇ ਬੈਂਡ ਸਟਾਫ਼ ਵੱਲੋਂ ਜਿੱਥੇ ਪੁਲਿਸ ਦੇ ਸਮਾਗਮਾਂ ਵਿੱਚ ਸਮੂਲੀਅਤ ਕੀਤੀ ਜਾਂਦੀ ਸੀ | ਓਥੇ ਹੀ ਲੋਕਾਂ ਦੇ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਦੇ ਸਨ l ਇਸ ਦੇ ਨਾਲ ਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪੁਲਿਸ ਬੈਂਡ ਸਟਾਫ ਵਲੋ ਵੀ 22-23 ਸਾਲਾਂ ਤੋਂ ਲੋਕਾਂ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਜਾਂਦੀ ਸੀl ਪਰ ਕਰੋਨਾ ਸਮੇਂ ਇਹ ਪੁਲਿਸ ਬੈਂਡ ਸਟਾਫ ਵੱਲੋਂ ਕਰੋਨਾ ਗਾਇਡਲਾਇਨ ਦੇ ਚੱਲਦੀਆਂ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨੀ ਬੰਦ ਕਰ ਦਿੱਤੀ ਸੀ । ਇਸ ਲਈ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਬੈਂਡ ਸਟਾਫ਼ ਵਿਚ ਹੋਮ ਗਾਰਡ ਦੇ ਮੁਲਾਜ਼ਮਾਂ ਦੀ ਤਾਇਨਾਤੀ ਕਰਕੇ ਲੋਕਾਂ ਦੇ ਪ੍ਰੋਗਰਾਮਾਂ ਵਿੱਚ ਅਤੇ ਪੁਲਿਸ ਵਿਭਾਗ ਦੇ ਪ੍ਰੋਗਰਮਾਂ ਵਿੱਚ ਸਮੂਲੀਅਤ ਕਰਨ ਲਈ ਦੁਬਾਰਾ ਤੋਂ ਐਕਟਿਵ ਕੀਤਾ ਗਿਆ।