Site icon TheUnmute.com

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਕੀਤਾ ਪੇਸ਼, 13 ਦਸੰਬਰ ਤੱਕ ਮਿਲਿਆ ਰਿਮਾਂਡ

Sri Muktsar police

ਚੰਡੀਗੜ੍ਹ 08 ਦਸੰਬਰ 2022: ਸ੍ਰੀ ਮੁਕਤਸਰ ਸਾਹਿਬ ਪੁਲਿਸ (Sri Muktsar police) ਨੇ ਦੇਰ ਰਾਤ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਪੰਜਾਬ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ । ਇਸ ਦੌਰਾਨ ਪੁਲਿਸ ਨੇ ਲਾਰੈਂਸ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ | ਜਿੱਥੇ ਅਦਾਲਤ ਨੇ ਲਾਰੈਂਸ ਨੂੰ 13 ਦਸੰਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |

ਪ੍ਰਾਪਤ ਜਾਣਕਾਰੀ ਅਨੁਸਾਰ ਲਾਰੈਂਸ ਬਿਸ਼ਨੋਈ ਨੂੰ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਟਰਾਂਜ਼ਿਟ ਰਿਮਾਂਡ ‘ਤੇ ਲਿਆਂਦਾ ਗਿਆ ਹੈ | ਦੱਸਿਆ ਜਾ ਰਿਹਾ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਇਕ ਵਿਅਕਤੀ ਕੋਲ 30 ਲੱਖ ਰੁਪਏ ਦੀ ਫਿਰੌਤੀ ਮੰਗੀ ਸੀ, ਫਿਰੌਤੀ ਨਾ ਦੇਣ ‘ਤੇ ਜਾਨੋ ਮਾਰਨ ਦੀ ਧਮਕੀ ਦਿੱਤੀ ਗਈ | ਧਮਕੀ ਦੇਣ ਵਾਲਾ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ | ਪੁਲਿਸ ਨੇ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 387, 506 ਤਹਿਤ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਸੀ।

Exit mobile version