Site icon TheUnmute.com

ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਠ ਕਰਨ ’ਤੇ ਲਾਈ ਪਾਬੰਦੀ

EKYC

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ 2024: ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ ਅਤੇ ਬਾਂਰ੍ਹਵੀਂ ਸ੍ਰੇਣੀ ਫਰਵਰੀ/ਮਾਰਚ 2024 ਦੀਆਂ ਸਲਾਨਾ ਪ੍ਰੀਖਿਆਵਾਂ (ਸਮੇਤ ਓਪਨ ਸਕੂਲ) ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹਨਾਂ ਹੁਕਮਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਦੀ ਹਦੂਦ ਅੰਦਰ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ 100 ਮੀਟਰ ਦੇ ਘੇਰੇ ਵਿੱਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਲਗਾਈ ਗਈ ਹੈ ਤਾਂ ਜੋ ਪ੍ਰੀਖਿਆਵਾਂ ਦੌਰਾਨ ਅਮਨ ਅਤੇ ਕਾਨੂੰਨ ਦੀ ਸਥਿਤੀ ਬਣੀ ਰਹੇ ਅਤੇ ਕੋਈ ਵੀ ਅਣ-ਸੁਖਾਂਵੀ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ।

ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ ਅਤੇ ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ’ਤੇ ਲਾਗੂ ਨਹੀਂ ਹੋਣਗੇ । ਇਹ ਹੁਕਮ 30 ਮਾਰਚ 2024 ਤੱਕ ਲਾਗੂ ਰਹਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Exit mobile version