July 4, 2024 10:54 pm
Sri Muktsar Sahib

ਸ੍ਰੀ ਮੁਕਤਸਰ ਸਾਹਿਬ: ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ SDM ਨੇ ਕੀਤੀ ਵਿਸ਼ੇਸ਼ ਬੈਠਕ

ਸ੍ਰੀ ਮੁਕਤਸਰ ਸਾਹਿਬ, 14 ਮਈ 2024: ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਅਤੇ ਕਣਕ ਦੇ ਨਾੜ ਅਤੇ ਇਸਦੇ ਰਹਿੰਦ-ਖੂੰਹਦ ਨੂੰ ਅੱਗ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀਆਂ ਹਦਾਇਤਾਂ ਤੇ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ (Sri Muktsar Sahib) ਨੇ ਕੀਤੀ।

ਬੈਠਕ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਜ਼ਿਲ੍ਹੇ (Sri Muktsar Sahib) ਦੇ ਕਲਸਟਰ ਅਤੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਨਾੜ ਦੇ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਤੇ ਮਾੜਾ ਅਸਰ ਨਾ ਪਵੇ।

ਉਹਨਾਂ ਸਬੰਧਿਤ ਕਲਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਸ ਨੋਡਲ ਅਫਸਰ ਦੇ ਖੇਤਰ ਵਿੱਚ ਅਗਜਣੀ ਦੀ ਘਟਨਾ ਵਪਾਰੀ ਹੈ, ਸਬੰਧੀ ਰਿਪੋਰਟ ਡਿਪਟੀ ਕਮਿਸ਼ਨਰ ਵਿਖੇ ਭੇਜੀ ਜਾਵੇ। ਇਸ ਮੌਕੇ ਹੋਰਨਾਂ ਤੋਂ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ, ਐਸ.ਡੀ.ਓ ਪਲੂਸ਼ਨ ਕੰਟਰੋਲ ਬੋਰਡ ਵੀ ਮੌਜੂਦ ਸਨ।