ਚੰਡੀਗੜ੍ਹ, 15 ਜੁਲਾਈ 2024: (SSOC Amritsar) ਪੰਜਾਬ ਪੁਲਿਸ ਨੇ ਇੱਕ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਲਖਬੀਰ ਉਰਫ਼ ਲੰਡਾ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ | ਇਸਦੇ ਨਾਲ ਹੀ ਪੁਲਿਸ ਨੇ ਇਨ੍ਹਾਂ ਤੋਂ ਮੈਗਜ਼ੀਨਾਂ ਅਤੇ ਗੋਲਾ ਬਾਰੂਦ ਸਮੇਤ 6 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ।
ਅੰਮ੍ਰਿਤਸਰ ਪੁਲਿਸ ਦੀ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC Amritsar) ਨੇ ਅੰਮ੍ਰਿਤਸਰ ‘ਚ ਐਫਆਈਆਰ ਦਰਜ ਕੀਤੀ ਸੀ | ਇਸ ਸੰਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਅਤੇ ਮੱਧ ਪ੍ਰਦੇਸ਼ ਤੋਂ ਚੱਲ ਰਹੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੀ ਜਾਂਚ ਜਾਰੀ ਹੈ | ਉਨ੍ਹਾਂ ਕਿਹਾ ਕਿ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ‘ਚ ਸ਼ਾਮਲ ਸਰਵੇ ਜਣਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।