SSOC Mohali

SSOC ਮੋਹਾਲੀ ਵੱਲੋਂ ਇੱਕ ਦੇਸ਼ ਵਿਰੋਧੀ ਮਾਡਿਊਲ ਦਾ ਪਰਦਾਫਾਸ਼, 3 ਜਣੇ ਗ੍ਰਿਫ਼ਤਾਰ

ਮੋਹਾਲੀ, 27 ਜੂਨ 2025: ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ (SSOC Mohali) ਨੇ ਇੱਕ ਵੱਡੀ ਕਾਰਵਾਈ ‘ਚ ਪਾਕਿਸਤਾਨੀ ਖੁਫ਼ੀਆ ਏਜੰਸੀ ISI ਦੁਆਰਾ ਸਮਰਥਤ ਬੀਕੇਆਈ ਦੇ ਦੇਹਸ ਵਿਰੋਧੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ‘ਚ ਅੰਮ੍ਰਿਤਸਰ ਤੋਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਚ ਇੱਕ ਨਾਬਾਲਗ ਵੀ ਸ਼ਾਮਲ ਹੈ।

ਪੁਲਿਸ (SSOC Mohali) ਮੁਤਾਬਕ ਇਸ ਨੈੱਟਵਰਕ ਨੂੰ ਯੂਕੇ-ਅਧਾਰਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ-ਅਧਾਰਤ ਹਰਵਿੰਦਰ ਸਿੰਘ ਰਿੰਦਾ ਦੁਆਰਾ ਚਲਾਇਆ ਜਾ ਰਿਹਾ ਸੀ। ਇਹ ਮੁਲਜ਼ਮ ਅੰਮ੍ਰਿਤਸਰ ਖੇਤਰ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ ਕਰਨ ਅਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚ ਰਹੇ ਸਨ। ਸਮੇਂ ਸਿਰ ਕਾਰਵਾਈ ਕਰਕੇ, ਪੁਲਿਸ ਨੇ ਇੱਕ ਵੱਡੀ ਘਟਨਾ ਨੂੰ ਟਾਲ ਦਿੱਤਾ ਅਤੇ ਅਣਗਿਣਤ ਨਿਰਦੋਸ਼ ਲੋਕਾਂ ਦੀ ਜਾਨ ਬਚਾਈ।

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ, ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਰਾਮਦਾਸ ਖੇਤਰ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਨਾਲ ਇੱਕ ਨਾਬਾਲਗ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਹੈਂਡ ਗ੍ਰਨੇਡ, ਇੱਕ ਗਲੋਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। PS SSOC ਮੋਹਾਲੀ ਵਿਖੇ BNS ਅਤੇ ਵਿਸਫੋਟਕ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ‘ਚ FIR ਦਰਜ ਕੀਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਅਜੇ ਵੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ‘ਚ ਹੋਰ ਗ੍ਰਿਫ਼ਤਾਰੀਆਂ ਸੰਭਵ ਹਨ।

Read More: ਮੋਹਾਲੀ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਬੀਕੇਆਈ ਦੇ ਇੱਕ ਅੱ.ਤ.ਵਾ.ਦੀ ਨੈੱਟਵਰਕ ਦਾ ਕੀਤਾ ਪਰਦਾਫਾਸ਼

Scroll to Top