SSP Mandeep Singh Sidhu

SSP ਮਨਦੀਪ ਸਿੱਧੂ ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ਲਈ ਕੀਤਾ ਵੱਡਾ ਫੈਸਲਾ

ਚੰਡੀਗੜ੍ਹ 18 ਅਪ੍ਰੈਲ 2022: ਜ਼ਿਲ੍ਹਾ ਸੰਗਰੂਰ ਦੇ ਐਸ ਐੱਸ ਪੀ ਮਨਦੀਪ ਸਿੰਘ ਸਿੱਧੂ (SSP Mandeep Singh Sidhu) ਨੇ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ਲਈ ਵੱਡਾ ਫੈਸਲਾ ਕੀਤਾ ਹੈ | ਉਨ੍ਹਾਂ ਨੇ ਫੈਸਲਾ ਕੀਤਾ ਹੈ ਕਿ ਉਹ ਪਹਿਲੀ ਤਨਖ਼ਾਹ ਵਿਚੋਂ 51000 ਰੁਪਏ ਅਤੇ ਇਸ ਮਗਰੋਂ ਦੀਆਂ ਤਨਖ਼ਾਹਾਂ ਵਿਚੋਂ 21000 ਰੁਪਏ ਹਰ ਮਹੀਨੇ ਉਹਨਾਂ ਕਿਸਾਨਾਂ ਦੀਆਂ ਧੀਆਂ ਦੀ ਪੜ੍ਹਾਈ ’ਤੇ ਖ਼ਰਚ ਕੀਤਾ ਜਾਵੇਗਾ | ਜਿਨ੍ਹਾਂ ਨੇ ਆਰਥਿਕ ਮਜ਼ਬੂਰੀਆਂ ਕਾਰਨ ਖੁਦਕੁਸ਼ੀਆਂ ਕੀਤੀਆਂ।

ਜਿਕਰਯੋਗ ਹੈ ਕਿ ਮਨਦੀਪ ਸਿੰਘ ਸਿੱਧੂ ਤੀਜੀ ਵਾਰ ਇਸ ਜ਼ਿਲ੍ਹੇ ਵਿਚ ਤਾਇਨਾਤ ਹੋਏ ਹਨ। ਐਸ ਐੱਸ ਪੀ ਮਨਦੀਪ ਸਿੰਘ ਸਿੱਧੂ (SSP Mandeep Singh Sidhu) ਨੇ ਪੜ੍ਹਦਾ ਪੰਜਾਬ ਮੁਹਿੰਮ ਤਹਿਤ ਇਹ ਪਹਿਲਕਦਮ ਕੀਤੀ ਹੈ। ਉਹਨਾਂ ਦੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਟਰਾਈਡੈਂਟ ਕੰਪਨੀ ਦੇ ਮਾਲਕ ਰਾਜਿੰਦਰ ਗੁਪਤਾ ਨੇ 21 ਲੱਖ ਰੁਪਏ ਦਾ ਯੋਗਦਾਨ ਇਸ ਵਾਸਤੇ ਦੇਣ ਦਾ ਐਲਾਨ ਕੀਤਾ ਹੈ।

ਸਿੱਧੂ ਨੇ ਇਸ ਦੌਰਾਨ ਕਿਹਾ ਕਿ ਉਨ੍ਹਾਂ ਦੀ ਤੀਜੀ ਵਾਰ ਇਥੇ ਤਾਇਨਾਤੀ ਹੋਈ ਹੈ ਤਾਂ ਉਹ ਸਮਝਦੇ ਹਨ ਕਿ ਉਹਨਾਂ ਨੂੰ ਇੱਥੇ ਦੇ ਲੋਕਾਂ ਵਾਸਤੇ ਕੁਝ ਕਰਨਾ ਚਾਹੀਦਾ ਹੈ। ਮੈਂ ਕਿਸਾਨ ਦਾ ਪੁੱਤਰ ਹਾਂ ਤੇ ਮੈਂ ਸਮਝਦਾ ਹਾਂ ਕਿ ਜਿਹੜੇ ਕਿਸਾਨਾਂ ਨੇ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਕੀਤੀਆਂ, ਉਹਨਾਂ ਦੀਆਂ ਧੀਆਂ ਦੀ ਪੜ੍ਹਾਈ ਯਕੀਨੀ ਬਣਾਉਦੀ ਚਾਹੀਦੀ ਹੈ। ਸਿੱਧੂ ਨੇ ਦੱਸਿਆ ਕਿ 21 ਲੱਖ ਤੋਂ ਇਲਾਵਾ ਇਕ ਹੋਰ ਸੱਜਣ ਨੇ 26 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ਜੋ ਧੂਰੀ ਦੇ ਸਰਕਾਰੀ ਸਕੂਲਾਂ ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਵਾਸਤੇ ਖ਼ਰਚ ਕੀਤਾ ਜਾ ਰਿਹਾ ਹੈ।

 

Scroll to Top