Site icon TheUnmute.com

ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਵੱਡੀ ਚਿਤਾਵਨੀ

Mandeep Singh Sidhu

ਚੰਡੀਗੜ੍ਹ 03 ਅਪ੍ਰੈਲ 2022: ਆਈ.ਪੀ.ਐਸ ਅਧਿਕਾਰੀ ਮਨਦੀਪ ਸਿੰਘ ਸਿੱਧੂ (Mandeep Singh Sidhu) ਨੇ ਸੰਗਰੂਰ ਦੇ ਐਸ.ਐਸ.ਪੀ ਵਜੋਂ ਅਹੁਦਾ ਸੰਭਾਲਦਿਆਂ ਹੀ ਜ਼ਿਲ੍ਹਾ ਸੰਗਰੂਰ ਨੂੰ ਨਸ਼ਾ ਮੁਕਤ ਕਰਨ ਲਈ ਕਮਰ ਕੱਸ ਲਈ ਹੈ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਸ਼ਰਾਰਤੀ ਅਨਸਰਾਂ ਨੇ ਜੇਕਰ ਇਹ ਕਾਲਾ ਧੰਦਾ ਨਾ ਛੱਡਿਆ ਤਾਂ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਐੱਸ.ਐੱਸ.ਪੀ. ਨੇ ਕਿਹਾ ਕਿ ਵਿਸ਼ਵਾਸ ਰੱਖੋ ਜ਼ਿਲ੍ਹੇ ‘ਚ ਜੁਰਮ ਕਰਕੇ ਕੋਈ ਵੀ ਕ੍ਰਿਮੀਨਲ ਜ਼ਿਆਦਾ ਦੇਰ ਤਕ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਨਹੀਂ ਰਹੇਗਾ।

Exit mobile version