ਸੁਲਤਾਨਪੁਰ ਲੋਧੀ, 21 ਅਪ੍ਰੈਲ 2023: ਪਿਛਲੇ ਲੰਮੇ ਸਮੇਂ ਤੋਂ ਜਲ ਸਪਲਾਈ ਅਤੇ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਸੁਲਤਾਨਪੁਰ ਲੋਧੀ (Sultanpur Lodhi) ਦੇ ਵਾਸੀਆਂ ਨੂੰ ਸਰਕਾਰ ਵਲੋਂ ਵੱਡੀ ਰਾਹਤ ਦਿੱਤੀ ਹੈ। ਅੱਜ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਹਲਕਾ ਇੰਚਾਰਜ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਵੱਲੋਂ ਸਾਂਝੇ ਤੌਰ ’ਤੇ ਕਰੀਬ 14 ਕਰੋੜ ਦੀ ਲਾਗਤ ਨਾਲ ਵਾਟਰ ਸਪਲਾਈ, ਸੀਵਰੇਜ ਅਤੇ ਸਟੋਰਮ ਸੀਵਰੇਜ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਅੱਜ ਸ਼ਹਿਰ ਲਈ 4 ਕਿਲੋਮੀਟਰ ਵਾਟਰ ਸਪਲਾਈ, 5 ਕਿਲੋਮੀਟਰ ਸੀਵਰੇਜ ਅਤੇ 10 ਕਿਲੋਮੀਟਰ ਸਟੋਰਮ ਸੀਵਰੇਜ ਦਾ ਕੰਮ ਸ਼ੁਰੂ ਕੀਤਾ ਗਿਆ , ਜੋ ਕਿ ਕਰੀਬ 1 ਸਾਲ ਵਿੱਚ ਮੁਕੰਮਲ ਹੋ ਜਾਵੇਗਾ। ਜਿਸ ਤੋਂ ਬਾਅਦ ਲੋਕਾਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਕਾਫੀ ਰਾਹਤ ਮਿਲੇਗੀ।