June 30, 2024 8:30 am
Punjab Vidhan Sabha

ਪੰਜਾਬ ਵਿਧਾਨ ਸਭਾ ‘ਚ ਰਾਜ ਚੋਣ ਕਮਿਸ਼ਨ ਸੋਧ ਬਿੱਲ 2024 ਪਾਸ, ਬਜਟ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ

ਚੰਡੀਗ੍ਹੜ, 12 ਮਾਰਚ 2024: ਪੰਜਾਬ ਵਿਧਾਨ ਸਭਾ (Punjab Vidhan Sabha) ਦਾ ਬਜਟ ਇਜਲਾਸ 2024 ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਰਾਜ ਚੋਣ ਕਮਿਸ਼ਨ ਸੋਧ ਬਿੱਲ 2024 ਵੀ ਪਾਸ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਉਠਾਏ । ਇਸ ਦੇ ਨਾਲ ਹੀ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਭਾਸ਼ਣ ‘ਤੇ ਸਵਾਲ ਖੜ੍ਹੇ ਕੀਤੇ ਅਤੇ ਬੀਤੇ ਦਿਨ ਹਲਕੀ ਬਹਿਸ ਹੋਈ।

ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਰਚੁਅਲ ਉਦਘਾਟਨ ‘ਤੇ ਸਵਾਲ ਚੁੱਕੇ ਹਨ। ਸੀਐਮ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਟੀਵੀ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਸ਼ੰਭੂ ਤੋਂ ਲੁਧਿਆਣਾ ਦੇ ਸਾਹਨੇਵਾਲ ਤੱਕ 7 ਰੇਲਵੇ ਸਟੇਸ਼ਨਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਕੀ ਪ੍ਰਧਾਨ ਮੰਤਰੀ ਅਜਿਹਾ ਤਾੜੀਆਂ ਬਟੋਰਨ ਲਈ ਕਰ ਰਹੇ ਹਨ?