ਹਰਿਆਣਾ, 06 ਜੂਨ 2025: International Yoga Day 2025: ਹਰਿਆਣਾ ਸਰਕਾਰ ਨੇ 21 ਜੂਨ 2025 ਨੂੰ 10ਵੇਂ ਅੰਤਰਰਾਸ਼ਟਰੀ ਯੋਗ ਦਿਵਸ 2025 ਨੂੰ ਵਿਲੱਖਣ ਢੰਗ ਨਾਲ ਮਨਾਉਣ ਦਾ ਫੈਸਲਾ ਕੀਤਾ ਹੈ। ਧਰਮਕਸ਼ੇਤਰ ਕੁਰੂਕਸ਼ੇਤਰ ਦੇ ਬ੍ਰਹਮਸਰੋਵਰ ਵਿਖੇ ਇੱਕ ਸੂਬਾ ਪੱਧਰੀ ਸਮਾਗਮ ਕਰਵਇਆ ਜਾਵੇਗਾ, ਜਿਸ ‘ਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋਂ ਹਿੱਸਾ ਲੈਣਗੇ। ਜਿਕਰਯੋਗ ਹੈ ਕਿ ਯੋਗ ਗੁਰੂ ਬਾਬਾ ਰਾਮਦੇਵ ਵੀ ਇਸ ਸਮਾਗਮ ‘ਚ ਸ਼ਾਮਲ ਹੋਣਗੇ।
ਇਸ ਸਾਲ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਨਾ ਸਿਰਫ਼ ਯੋਗ ਪ੍ਰਦਰਸ਼ਨ ਕੀਤੇ ਜਾਣਗੇ, ਸਗੋਂ ਲੋਕਾਂ ਤੋਂ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਲਿਆ ਜਾਵੇਗਾ। ਇਹ ਸਰਕਾਰ ਦੇ ਸਿਹਤਮੰਦ, ਜਾਗਰੂਕ ਅਤੇ ਵਾਤਾਵਰਣ ਪ੍ਰਤੀ ਸੁਚੇਤ ਪਹੁੰਚ ਨੂੰ ਦਰਸਾਉਂਦਾ ਹੈ।
ਸੂਬਾ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਲੋਕ ਅੰਤਰਰਾਸ਼ਟਰੀ ਯੋਗ ਦਿਵਸ 2025(International Yoga Day 2025) ਪ੍ਰਤੀ ਬਹੁਤ ਉਤਸ਼ਾਹਿਤ ਹਨ। ਹੁਣ ਤੱਕ 70 ਹਜ਼ਾਰ ਤੋਂ ਵੱਧ ਲੋਕਾਂ ਨੇ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਨੇ ਪਿਛਲੇ 10 ਸਾਲਾਂ ‘ਚ ਪਿੰਡਾਂ ‘ਚ ਯੋਗਾ ਅਤੇ ਜਿਮਨੇਜ਼ੀਅਮ ਖੋਲ੍ਹੇ ਹਨ, ਜਿਸ ‘ਚ ਪਿੰਡ ਵਾਸੀ ਹਰ ਰੋਜ਼ ਯੋਗਾ ਕਰਕੇ ਸਿਹਤ ਲਾਭ ਲੈ ਰਹੇ ਹਨ।
ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਨੇ ਪੇਂਡੂ ਖੇਤਰਾਂ ‘ਚ 250 ਇਨਡੋਰ ਜਿਮ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਤਿਉਹਾਰ ‘ਯੋਗ ਯੁਕਤ, ਨਸ਼ਾ ਮੁਕਤ’ ਥੀਮ ‘ਤੇ ਕੇਂਦ੍ਰਿਤ ਹੈ, ਜੋ ਸੰਪੂਰਨ ਸਿਹਤ ਨੂੰ ਉਤਸ਼ਾਹਿਤ ਕਰਨ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦੇ ਦੋਹਰੇ ਉਦੇਸ਼ਾਂ ਨੂੰ ਮਜ਼ਬੂਤ ਕਰਦਾ ਹੈ।
ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਪ੍ਰੋਗਰਾਮ ‘ਚ ਹਰਿਆਲੀ ਯੋਗਾ ਰੁੱਖ ਲਗਾਉਣ ਦੀ ਮੁਹਿੰਮ ਨੂੰ ਸ਼ਾਮਲ ਕੀਤਾ ਗਿਆ ਹੈ, ਜੋ ਕਿ ਇੱਕ ਵਿਸ਼ੇਸ਼ ਪਹਿਲ ਹੈ। ਇਸ ਰਾਹੀਂ ਉਦੇਸ਼ ਰੁੱਖ ਲਗਾਉਣ ਨੂੰ ਉਤਸ਼ਾਹਿਤ ਕਰਨਾ ਅਤੇ ਵਾਤਾਵਰਣ ਨੂੰ ਸਾਫ਼ ਕਰਨਾ ਹੈ। ਯੋਗਾ ਉਤਸਵ ਨੂੰ ਇੱਕ ਜਨ ਅੰਦੋਲਨ ਬਣਾਉਣ ਲਈ, ਨਾਗਰਿਕਾਂ ਨੂੰ ਰਜਿਸਟ੍ਰੇਸ਼ਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਕੋਈ ਵੀ ਨਾਗਰਿਕ ਅਧਿਕਾਰਤ ਵੈੱਬਸਾਈਟ www.internationalyogadayhry.in ‘ਤੇ ਜਾਂ +91-9501131800 ‘ਤੇ ਮਿਸਡ ਕਾਲ ਦੇ ਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ।
Read More: ਹਰਿਆਣਾ ‘ਚ ਅੰਤਰਰਾਸ਼ਟਰੀ ਯੋਗ ਦਿਵਸ 2025 ਸੰਬੰਧੀ ਵੱਡੇ ਪੱਧਰ ‘ਤੇ ਹੋਣਗੇ ਸਮਾਗਮ